ਕਾਂਗਰਸ ਵੱਲੋਂ ਛੱਤੀਸਗੜ੍ਹ ਤੇ ਮਿਜ਼ੋਰਮ ਦੇ ਉਮੀਦਵਾਰਾਂ ਦੀ ਚੋਣ ਲਈ ਚਰਚਾ

0
247


ਨਵੀਂ ਦਿੱਲੀ, 12 ਅਕਤੂਬਰ

ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਅੱਜ ਛੱਤੀਸਗੜ੍ਹ ਤੇ ਮਿਜ਼ੋਰਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਸਬੰਧੀ ਚਰਚਾ ਕੀਤੀ। ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ’ਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਅਤੇ ਕਈ ਹੋਰ ਸੀਨੀਅਰ ਆਗੂ ਹਾਜ਼ਰ ਹੋਏ। ਮੀਟਿੰਗ ਮਗਰੋਂ ਖੜਗੇ ਨੇ ਐਕਸ ’ਤੇ ਲਿਖਿਆ, ‘ਅੱਜ ਛੱਤੀਸਗੜ੍ਹ ਦੇ ਸਬੰਧ ਵਿੱਚ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ। ਛੱਤੀਸਗੜ੍ਹ ਦਾ ਭਰੋਸਾ ਬਰਕਰਾਰ, ਫਿਰ ਤੋਂ ਕਾਂਗਰਸ ਸਰਕਾਰ!’



News Source link