ਕਾਨਪੁਰ: ਫੈਕਟਰੀ ’ਚ ਅੱਗ ਲੱਗਣ ਕਾਰਨ ਛੇ ਮਜ਼ਦੂਰਾਂ ਦੀ ਮੌਤ

Must read


ਕਾਨਪੁਰ (ਉੱਤਰ ਪ੍ਰਦੇਸ਼), 22 ਸਤੰਬਰ

ਕਾਨਪੁਰ ਜ਼ਿਲ੍ਹੇ ਦੇ ਇੱਕ ਉਦਯੋਗਿਕ ਖੇਤਰ ਵਿੱਚ ਗੱਦਾ ਬਣਾਉਣ ਵਾਲੀ ਫੈਟਕਰੀ ਵਿੱਚ ਅੱਗ ਲੱਗਣ ਕਾਰਨ ਛੇ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਝੁਲਸ ਗਏ। ਕਾਨਪੁਰ ਦੇਹਾਤ ਦੇ ਐੱਸਪੀ ਬੀਬੀਜੀਟੀਐੱਸ ਮੂਰਤੀ ਨੇ ਦੱਸਿਆ ਕਿ ਇਹ ਘਟਨਾ ਸ਼ਨਿਚਰਵਾਰ ਨੂੰ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਫੈਕਟਰੀ ਦੇ ਤਿੰਨ ਡਾਇਰੈਕਟਰਾਂ ਖ਼ਿਲਾਫ਼ ਐੱਫਆਈਆਰ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਇਸ ਸਬੰਧੀ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਰਨੀਆ ਦੇ ਖਾਨਪੁਰ ਖੜੰਜਾ ਰੋਡ ’ਤੇ ਸ਼ਨਿਚਰਵਾਰ ਨੂੰ ਆਰਪੀ ਪੌਲੀ ਪਲਾਸਟ ਪ੍ਰਾਈਵੇਟ ਲਿਮਟਿਡ ਵਿੱਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਦੌਰਾਨ ਐਲਪੀਜੀ ਸਿਲੰਡਰ ਫਟਣ ਕਾਰਨ ਫੈਕਟਰੀ ਵਿੱਚ ਧਮਾਕਾ ਹੋ ਗਿਆ ਅਤੇ ਛੱਤ ਨੁਕਸਾਨੀ ਗਈ। -ਪੀਟੀਆਈ



News Source link

- Advertisement -

More articles

- Advertisement -

Latest article