ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਪਰੈਲ
ਇੱਥੋਂ ਦੇ ਡੀਏਵੀ ਕਾਲਜ, ਸੈਕਟਰ 10 ਦਾ ਅੱਜ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲੀਸ ਟਰੈਫ਼ਿਕ ਏ.ਐੱਸ. ਰਾਏ ਨੇ ਸ਼ਿਰਕਤ ਕੀਤੀ। ਇਸ ਮੌਕੇ ਸਾਬਕਾ ਪ੍ਰਿੰਸੀਪਲ ਆਰ ਸੀ ਜੀਵਨ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸ੍ਰੀ ਰਾਏ ਨੇ ਆਧੁਨਿਕ ਸੰਸਾਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵੱਧ ਰਹੀ ਪ੍ਰਸੰਗਿਕਤਾ ’ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਤੇਜ਼ੀ ਨਾਲ ਵਿਕਸਤ ਹੋ ਰਹੇ ਅਜਿਹੇ ਹੁਨਰ ਵਿਕਾਸ ਕੋਰਸਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਪ੍ਰਿੰਸੀਪਲ ਡਾ. ਮੋਨਾ ਨਾਰੰਗ ਨੇ ਸਵਾਗਤੀ ਸ਼ਬਦ ਕਹੇ।