ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜਨਵਰੀ
ਇੱਥੋਂ ਦੇ ਡੀਏਵੀ ਕਾਲਜ ਸੈਕਟਰ 10 ਦੇ ਐਨਐਸਐੱਸ ਯੂਨਿਟ ਨੇ ਚੰਡੀਗੜ੍ਹ ਟਰੈਫਿਕ ਪੁਲੀਸ ਦੇ ਸਹਿਯੋਗ ਨਾਲ ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਸੈਸ਼ਨ ਕਰਵਾਇਆ ਜਿਸ ਵਿੱਚ ਏਐਸਆਈ ਸੰਜੇ ਅਤੇ ਜੇਪੀ ਸ਼ੁਕਲਾ ਨੇ ਟ੍ਰੈਫਿਕ ਨਿਯਮਾਂ ਬਾਰੇ ਸਿੱਖਿਆ ਦਿੱਤੀ। ਇਸ ਤੋਂ ਬਾਅਦ ਵਿਦਿਆਰਥੀਟਆਂ ਦਾ ਕੁਇਜ਼ ਕਰਵਾਇਆ ਗਿਆ। ਪ੍ਰੋਗਰਾਮ ਦੀ ਸਮਾਪਤੀ ’ਤੇ ਟਰੈਫਿਕ ਨਿਯਮਾਂ ਦਾ ਪਾਲਣ ਕਰਨ ਲਈ ਸਹੁੰ ਚੁਕਾਈ ਗਈ ਜਿਸ ਵਿਚ ਟਰੈਫਿਕ ਨਿਯਮਾਂ ਲਈ ਜ਼ਿੰਮੇਵਾਰ ਨਾਗਰਿਕ ਬਣਨ ਲਈ ਕਿਹਾ ਗਿਆ।