ਨਿੱਜੀ ਪੱਤਰ ਪ੍ਰੇਰਕ
ਸਮਾਣਾ, 6 ਮਾਰਚ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਲੋਨਾਈਜ਼ਰ ਯੋਗੇਸ਼ ਸ਼ਰਮਾ ਦੇ ਦਫਤਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਕਿਸਾਨ ਸਾਡੇ ਭਰਾ ਹਨ, ਸਰਕਾਰ ਅਤੇ ਕਿਸਾਨਾਂ ਵਿੱਚ ਜੋ ਆਪਸੀ ਗਲਤਫ਼ਹਿਮੀ ਪੈਦਾ ਹੋਈ ਹੈ, ਉਸ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਵੇਗਾ।’’ ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਲਈ ਕਾਰੋਬਾਰੀ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਹਦਾਇਤਾਂ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ ਅਤੇ ਇਸ ਦੌਰਾਨ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਮਹਿਲ ਕਲਾਂ ਮੌਜੂਦ ਸਨ।