38.4 C
Patiāla
Monday, June 22, 2026

ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਜ਼ਿਆਦਤੀਆਂ ਕਰ ਰਹੀ ਹੈ ‘ਆਪ’ ਸਰਕਾਰ: ਭਾਜਪਾ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 13 ਸਤੰਬਰ

ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਚੁੱਕੀ ਹੈ ਅਤੇ ਕਿਸਾਨਾਂ ਦੀ ਆਵਾਜ਼ ਦਬਾਉਣ ਲਈ ਜ਼ਿਆਦਤੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਗੜ੍ਹੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਨਹੀਂ ਦਿੱਤਾ ਅਤੇ ਨਾ ਹੀ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਹੈ। ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਜੋ 218.40 ਕਰੋੜ ਰੁਪਏ ਭੇਜੇ ਸਨ, ਉਹ ਵੀ ਪੰਜਾਬ ਦੇ ਲੋਕਾਂ ਨੂੰ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕਾਂ ਨਾਲ ਕੋਈ ਹਮਦਰਦੀ ਨਹੀਂ ਹੈ।



News Source link

- Advertisement -

More articles

- Advertisement -

Latest article