ਕਿਸਾਨਾਂ ਵੱਲੋਂ 15 ਅਗਸਤ ਨੂੰ ਟਰੈਕਟਰ ਮਾਰਚ ਕਰਨ ਦਾ ਫੈਸਲਾ

Must read


 

ਪੱਤਰ ਪ੍ਰੇਰਕ

ਭਵਾਨੀਗੜ੍ਹ, 13 ਅਗਸਤ

ਗੈਰ ਰਾਜਨੀਤਕ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਅਜ਼ਾਦ ਵੱਲੋਂ ਬਲਾਕ ਦੇ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਅੱਜ ਨੇੜਲੇ ਪਿੰਡ ਦੇ ਗੁਰਦੁਆਰੇ ਵਿੱਚ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਬਲਾਕ ਪ੍ਰਧਾਨ ਕਰਨੈਲ ਸਿੰਘ ਕਾਕੜਾ, ਬਲਜੀਤ ਸਿੰਘ ਜੌਲੀਆਂ, ਕਸ਼ਮੀਰ ਸਿੰਘ ਕਾਕੜਾ, ਆਜ਼ਾਦ ਜਥੇਬੰਦੀ ਦੇ ਆਗੂ ਬਲਵਿੰਦਰ ਸਿੰਘ ਲੱਖੇਵਾਲ ਅਤੇ ਕੁਲਦੀਪ ਸਿੰਘ ਮੁਨਸ਼ੀਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਕਿਸਾਨ ਮੋਰਚੇ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਮੁਨਕਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖਿਲਾਫ 15 ਅਗਸਤ ਨੂੰ ਪਿੰਡਾਂ ਵਿੱਚ ਟਰੈਕਟਰ ਮਾਰਚ ਕਰਨ ਉਪਰੰਤ ਐਸਡੀਐਮ ਭਵਾਨੀਗੜ੍ਹ ਦੇ ਦਫ਼ਤਰ ਅੱਗੇ ਕਾਲੇ ਕਾਨੂੰਨਾਂ ਦਾ ਪੁਤਲਾ ਫੂਕਿਆ ਜਾਵੇਗਾ।

 



News Source link

- Advertisement -

More articles

- Advertisement -

Latest article