ਕਿਸਾਨੀ ਮਸਲਾ ਹੱਲ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਵੇਗੀ ਪੰਜਾਬ ਭਾਜਪਾ: ਬੁੱਟਰ

Must read



ਨਿੱਜੀ ਪੱਤਰ ਪ੍ਰੇਰਕਬਟਾਲਾ, 20 ਜਨਵਰੀ

ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਭਾਜਪਾ ਅਤੇ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਜੀਵਨ ਪੱਧਰ ਉੱਚਾ ਚੁੱਕਣ ਲਈ ਹਮੇਸ਼ਾਂ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਕੇਂਦਰ ’ਚ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਸਰਕਾਰ ਬਣੀ ਹੈ, ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀ ਵਰਗ ਅਤੇ ਲੋਕਾਂ ਦੀ ਬਿਹਤਰੀ ਲਈ ਸ਼ਲਾਘਾਯੋਗ ਕੰਮ ਕੀਤੇ ਗਏ। ਉਨ੍ਹਾਂ ਆਖਿਆ ਕਿ ਪੰਜਾਬ ਭਾਜਪਾ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਂਦਿਆਂ ਕਿਸਾਨ ਮਸਲੇ ਨੂੰ ਪੂਰੀ ਤਰ੍ਹਾਂ ਹੱਲ ਵੀ ਕਰਵਾਏਗੀ। ਉਨ੍ਹਾਂ ਕਿਹਾ ਕਿ ਕਿਸਾਨ ਧਿਰਾਂ ਨੂੰ ਮੀਟਿੰਗ ਵਿੱਚ ਆ ਕੇ ਆਪਣੇ ਗੱਲ ਰੱਖਣੀ ਚਾਹੀਦੀ ਹੈ ਤੇ ਗੱਲਬਾਤ ਰਾਹੀਂ ਇਸ ਮਸਲੇ ਨੂੰ ਨਿਬੇੜਿਆ ਜਾ ਸਕਦਾ ਹੈ।

 

 

 

The post ਕਿਸਾਨੀ ਮਸਲਾ ਹੱਲ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਵੇਗੀ ਪੰਜਾਬ ਭਾਜਪਾ: ਬੁੱਟਰ appeared first on Punjabi Tribune.



News Source link

- Advertisement -

More articles

- Advertisement -

Latest article