ਕੁਲਦੀਪ ਕੁਮਾਰ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਸੰਭਾਲਿਆ – Punjabi Tribune

0
217


ਚੰਡੀਗੜ੍ਹ, 28 ਫਰਵਰੀ

ਸ੍ਰੀ ਕੁਲਦੀਪ ਕੁਮਾਰ ਨੇ ਅੱਜ ਇਥੇ ਨਗਰ ਨਿਗਮ ਦਫ਼ਤਰ ਵਿਖੇ ਚੰਡੀਗੜ੍ਹ ਦੇ ਮੇਅਰ ਵਜੋਂ ਅਹੁਦਾ ਸੰਭਾਲ ਲਿਆ ਹੈ। ‘ਆਪ’ ਆਗੂ ਦਾ ਢੋਲ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ‘ਆਪ’ ਅਤੇ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਹਾਜ਼ਰ ਸਨ। ਇਸ ਦੌਰਾਨ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਅਤੇ ਨਿਰਮਲਾ ਦੇਵੀ ਨੇ ਕ੍ਰਮਵਾਰ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ। 4 ਮਾਰਚ ਨੂੰ ਹੋਣ ਵਾਲੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਮੇਅਰ ਪ੍ਰੀਜ਼ਾਈਡਿੰਗ ਅਫ਼ਸਰ ਹੋਣਗੇ।



News Source link