35.6 C
Patiāla
Sunday, June 21, 2026

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਹੀ ਪਾਰਟੀ ਦੇ ਕੁਝ ਆਗੂਆਂ ’ਤੇ ਨਿਸ਼ਾਨਾ ਸੇਧਿਆ – Punjabi Tribune

Must read


ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 22 ਜਨਵਰੀ

ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਪੁਲੀਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਆਪਣੀ ਹੀ ਪਾਰਟੀ ਦੇ ਕੁਝ ਆਗੂਆਂ ’ਤੇ ਬਿਨਾਂ ਨਾਂ ਲਏ ਸਵਰਾਜ ਦਾ ਸਿਧਾਂਤ ਤਿਆਗਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਨਗਰ ਨਿਗਮ ਦੀ ਚੋਣ ਤੋਂ ਬਾਅਦ ਜਿੱਤੇ ਹੋਏ ਕੌਂਸਲਰਾਂ ਦੀ ਖਰੀਦੋ ਫਰੋਖਤ ਕੀਤੀ ਜਾ ਰਹੀ ਹੈ ਜੋ ਕਿ ਸਵਰਾਜ ਦੇ ਸਿਧਾਂਤ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸ ਸਿਧਾਂਤ ਨੂੰ ਲੈ ਕੇ ਪਾਰਟੀ 2022 ਵਿੱਚ ਪੰਜਾਬ ਵਿੱਚ ਸੱਤਾ ਵਿੱਚ ਆਈ ਸੀ ਪਰ ਅੱਜ ਇਸ ਸਿਧਾਂਤ ਨੂੰ ਤਿਆਗ ਦਿੱਤਾ ਗਿਆ ਹੈ। ਜੇ ਲੋਕਤੰਤਰ ਨੂੰ ਬਚਾਉਣਾ ਹੈ ਤਾਂ ਜਿੱਤੇ ਹੋਏ ਪ੍ਰਤੀਨਿਧਾਂ ਦੀ ਖਰੀਦੋ ਫਰੋਖਤ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੱਤਣ ਵਾਲਾ ਚਾਹੇ ਕਿਸੇ ਵੀ ਪਾਰਟੀ ਦਾ ਪ੍ਰਤੀਨਿਧ ਹੋਵੇ ਪਰ ਉਹ ਜਿੱਤ ਕੇ ਆਇਆ ਹੈ ਅਤੇ ਉਸ ਨੂੰ ਉਸੇ ਰੂਪ ਵਿੱਚ ਸਵੀਕਾਰ ਕਰਨਾ ਚਾਹੀਦਾ ਹੈ। ਦੱਸਣ ਯੋਗ ਹੈ ਕਿ ਨਗਰ ਨਿਗਮ ਦੀਆਂ ਹੋਈਆਂ ਚੋਣਾਂ ਵਿੱਚ 85 ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਨੂੰ ਸਿਰਫ 24 ਸੀਟਾਂ ਪ੍ਰਾਪਤ ਹੋਈਆਂ ਸਨ ਜਦੋਂਕਿ ਕਾਂਗਰਸ 40 ਸੀਟ ਜਿੱਤੀ ਹੈ। ਹਾਲ ਹੀ ਵਿੱਚ ਆਮ ਆਦਮੀ ਪਾਰਟੀ ਵੱਲੋਂ 6 ਆਜ਼ਾਦ ਅਤੇ ਇੱਕ ਸਿਆਸੀ ਪਾਰਟੀ ਦੇ ਕੌਂਸਲਰ ਸਮੇਤ ਸੱਤ ਕੌਂਸਲਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਖਰੀਦੋ ਫਰੋਖਤ ਕਰਨ ਦੇ ਦੋਸ਼ ਵੀ ਲੱਗੇ ਹਨ ਜਿਨ੍ਹਾਂ ਨੂੰ ਬੀਤੇ ਦਿਨੀਂ ‘ਆਪ’ ਸਰਕਾਰ ਦੇ ਇੱਕ ਕੈਬਨਿਟ ਮੰਤਰੀ ਵੱਲੋਂ ਰੱਦ ਕੀਤਾ ਗਿਆ ਸੀ।



News Source link

- Advertisement -

More articles

- Advertisement -

Latest article