ਕੇਂਦਰੀ ਕੈਬਨਿਟ ਦੀ ਬੈਠਕ ‘ਚ ਵੱਡੇ ਐਲਾਨ, 7 ਫੈਸਲਿਆਂ ‘ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ…

Must read


Union Cabinet Meeting: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਹਲਕੇ ਵਾਰਾਣਸੀ ਦੇ ਬੁਨਿਆਦੀ ਢਾਂਚੇ ਨੂੰ ਅੱਜ ਵੱਡਾ ਹੁਲਾਰਾ ਮਿਲਿਆ ਹੈ। ਕੇਂਦਰੀ ਮੰਤਰੀ ਮੰਡਲ ਦੀ ਇੱਕ ਮਹੱਤਵਪੂਰਨ ਮੀਟਿੰਗ ਹੋਣ ਵਾਲੀ ਹੈ। ਇਸ ਮੀਟਿੰਗ ਦੌਰਾਨ, ਵਾਰਾਣਸੀ ਲਈ ਲਗਭਗ ₹25,000 ਕਰੋੜ ਦੀ ਇੱਕ ਮੈਗਾ ਸੜਕ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਦੇਸ਼ ਦੇ ਵਿਕਾਸ ਨਾਲ ਜੁੜੇ 7 ਅਹਿਮ ਫੈਸਲੇ 

ਜਾਣਕਾਰੀ ਲਈ ਦੱਸ ਦੇਈਏ ਕਿ ਕੇਂਦਰੀ ਕੈਬਨਿਟ ਦੀ ਬੁੱਧਵਾਰ ਨੂੰ ਹੋਈ ਮੀਟਿੰਗ ‘ਚ ਦੇਸ਼ ਦੇ ਵਿਕਾਸ ਨਾਲ ਜੁੜੇ 7 ਅਹਿਮ ਫੈਸਲੇ ਲਏ ਗਏ ਹਨ। ਇਨ੍ਹਾਂ ਫੈਸਲਿਆਂ ‘ਚ ਤਕਨਾਲੋਜੀ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਮੁੱਖ ਤੌਰ ‘ਤੇ ਧਿਆਨ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਭਾਰਤ ਨੂੰ ਸੈਮੀਕੰਡਕਟਰ ਡਿਜ਼ਾਈਨ ਅਤੇ ਮੈਨੂਫੈਕਚਰਿੰਗ ਦਾ ਗਲੋਬਲ ਕੇਂਦਰ ਬਣਾਉਣ ਲਈ ਸੈਮੀਕੰਡਕਟਰ ਮਿਸ਼ਨ 2.0 ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਮਿਸ਼ਨ ਲਈ 1,27,500 ਕਰੋੜ ਰੁਪਏ ਦੇ ਕੁੱਲ ਬਜਟ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਭਾਰਤ ਨੂੰ ਇਸ ਖੇਤਰ ਵਿੱਚ ਇੱਕ ਵਿਸ਼ਵ ਪੱਧਰੀ ਪਛਾਣ ਦਿਵਾਉਣਾ ਅਤੇ ਮਜ਼ਬੂਤ ਸਥਾਨ ਸਥਾਪਤ ਕਰਨਾ ਹੈ।

ਇਨ੍ਹਾਂ ਮੁੱਦਿਆ ਤੇ ਵੱਡਾ ਫੈਸਲਾ

ਉੱਤਰ ਪ੍ਰਦੇਸ਼ ਦੇ ਵਾਰਾਣਸੀ ਸ਼ਹਿਰ ਵਿੱਚ ਜਾਮ ਦੀ ਸਮੱਸਿਆ ਨੂੰ ਘਟਾਉਣ ਲਈ ਵਾਰੁਣਾ ਨਦੀ ਦੇ ਕਿਨਾਰੇ ਦੋ ਐਲੀਵੇਟਿਡ ਕਾਰੀਡੋਰਾਂ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਅਨੁਸਾਰ, NH-31 ਅਤੇ ਵਾਰਾਣਸੀ ਰਿੰਗ ਰੋਡ ਨੂੰ ਜੋੜਨ ਵਾਲਾ ਇਹ ਕਾਰੀਡੋਰ 43.218 ਕਿਲੋਮੀਟਰ ਲੰਬਾ ਹੋਵੇਗਾ ਅਤੇ ਛੇ ਤੇ ਚਾਰ ਲੇਨਾਂ ਵਾਲਾ ਹੋਵੇਗਾ। ਇਸ ਪ੍ਰੋਜੈਕਟ ‘ਤੇ ਲਗਭਗ 10,998.32 ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ। ਇਨ੍ਹਾਂ ਅਹਿਮ ਫੈਸਲਿਆਂ ਦੇ ਨਾਲ ਹੀ, ਕੈਬਨਿਟ ਨੇ 62,500 ਕਰੋੜ ਰੁਪਏ ਦੇ ਮੋਬਾਈਲ ਕਾਰੀਡੋਰ ਪ੍ਰੋਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਜਿੱਥੇ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਕਾਸ਼ੀ ਵਿੱਚ ਨਵਾਂ ਇਨਫਰਾਸਟਰਕਚਰ ਵੀ ਵਿਕਸਿਤ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



News Source link

- Advertisement -

More articles

- Advertisement -

Latest article