ਕੇਂਦਰੀ ਬਜਟ ਪੰਜਾਬ ਨਾਲ ਧੋਖਾ: ਚੀਮਾ – Punjabi Tribune

0
182


ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰੀ ਬਜਟ ਵਿੱਚ ਪੰਜਾਬ ਨਾਲ ਬੇਇਨਸਾਫ਼ੀ ਸਾਫ਼ ਝਲਕਦੀ ਹੈ। ਚੀਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ 10 ਸਾਲਾਂ ਦੌਰਾਨ ਪੰਜਾਬ ਨਾਲ ਸਿਰਫ਼ ਧੋਖਾ ਹੀ ਕੀਤਾ ਹੈ। ਬਜਟ ’ਚ ਪੰਜਾਬ ਲਈ ਕੁੱਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਨਾਲ ਹਮੇਸ਼ਾ ਵਿਤਕਰਾ ਕੀਤਾ ਅਤੇ ਪੰਜਾਬੀਆਂ ਨੂੰ ਆਰਥਿਕ ਲਾਭ ਤੋਂ ਵਾਂਝੇ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਕੇਂਦਰ ਕੋਲ ਬਕਾਇਆ ਹਨ ਪਰ ਹੁਣ ਤੱਕ ਕੇਂਦਰ ਨੇ ਉਸ ਬਕਾਇਆ ਪੈਸੇ ਦਾ ਇੱਕ ਰੁਪਿਆ ਵੀ ਪੰਜਾਬ ਨੂੰ ਨਹੀਂ ਦਿੱਤਾ।



News Source link