44.1 C
Patiāla
Monday, June 8, 2026

ਕੇਂਦਰ ਨੇ ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਦਾ ਕਾਰਜਕਾਲ ਤਿੰਨ ਮਹੀਨਿਆਂ ਲਈ ਵਧਾਇਆ – Punjabi Tribune

Must read


ਨਵੀਂ ਦਿੱਲੀ, 28 ਮਈ

ਕੇਂਦਰ ਨੇ 1987 ਬੈਚ ਦੇ ਆਈਏਐਸ ਅਧਿਕਾਰੀ ਤੇ ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਦਾ ਸੇਵਾਕਾਲ ਹੋਰ ਤਿੰਨ ਮਹੀਨਿਆਂ ਲਈ ਵਧਾ ਦਿੱਤਾ ਹੈ। ਉਨ੍ਹਾਂ ਦੇ ਦਿੱਲੀ ਦੀ ‘ਆਪ’ ਸਰਕਾਰ ਨਾਲ ਸਬੰਧ ਸੁਖਾਵੇਂ ਨਹੀਂ ਹਨ ਤੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਨਵੰਬਰ 2023 ਵਿੱਚ ਉਨ੍ਹਾਂ ਦਾ ਸੇਵਾਕਾਲ ਪਹਿਲੀ ਵਾਰ ਵਧਾਇਆ ਗਿਆ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਹੁਕਮ ਜਾਰੀ ਕਰਦਿਆਂ ਕਿਹਾ ਕਿ ਮੁੱਖ ਸਕੱਤਰ ਦਾ ਕਾਰਜਕਾਲ ਪਹਿਲੀ ਜੂਨ ਤੋਂ 31 ਅਗਸਤ ਤੱਕ ਵਧਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਕੁਮਾਰ 30 ਨਵੰਬਰ, 2023 ਨੂੰ ਸੇਵਾਮੁਕਤ ਹੋਣ ਵਾਲੇ ਸਨ ਪਰ ਉਨ੍ਹਾਂ ਨੂੰ ਛੇ ਮਹੀਨੇ ਦੀ ਐਕਸਟੈਂਸ਼ਨ ਦਿੱਤੀ ਗਈ ਸੀ। ਇਸ ਵਾਧੇ ਦੀ ਮਿਆਦ 31 ਮਈ ਨੂੰ ਸਮਾਪਤ ਹੋਣ ਵਾਲੀ ਹੈ। ਪੀਟੀਆਈ

 



News Source link

- Advertisement -

More articles

- Advertisement -

Latest article