ਤਿਰੁਵੰਨਤਮਪੁਰਮ, 30 ਅਗਸਤ
ਕੇਰਲ ਦੇ ਕਈ ਹਿੱਸਿਆਂ ਵਿਚ ਸ਼ੁੱਕਰਵਾਰ ਸਵੇਰ ਭਾਰੀ ਮੀਂਹ ਪੈਣ ਕਾਰਨ ਸੜਕਾਂ ’ਤੇ ਪਾਣੀ ਭਰਨ ਨਾਲ ਆਵਜਾਈ ਪ੍ਰਭਾਵਿਤ ਹੋਈ ਹੈ। ਉਧਰ ਭਾਰਤੀ ਮੋਸਮ ਵਿਭਾਗ ਨੇ ਸੱਤ ਜ਼ਿਲ੍ਹਿਆਂ ਲਈ ਓਰੇਂਜ ਅਲਰਟ ਜਾਰੀ ਕੀਤਾ ਹੈ। ਜਿਨ੍ਹਾਂ ਵਿਚ ਕਰਨਾਕੁਲਮ, ਇਡੁੱਕੀ, ਤ੍ਰਿਸ਼ੁਰ, ਕੋਝੀਕੋਡ, ਵਾਇਨਾਡ, ਕੰਨੂਰ ਅਤੇ ਕਾਸਰਗੋਡ ਜ਼ਿਲ੍ਹੇ ਸ਼ਾਮਲ ਹਨ। ਭਾਰੀ ਮੀਂਹ ਦੀ ਚੇਤਾਵਨੀ ਦੇ ਮੱਦੇਨਜ਼ਰ ਆਫ਼ਤ ਪ੍ਰਬੰਧਨ ਵਿਭਾਗ ਨੇ ਢਿੱਗਾਂ ਖਿਸਕਣ ਅਤੇ ਹੜ੍ਹ ਸੰਭਾਵਿਤ ਖੇਤਰਾਂ ਵਿਚ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਲਈ ਕਿਹਾ ਹੈ। ਇਸ ਦੇ ਨਾਲ ਹੀ ਹੇਠਲੇ ਖੇਤਰ ਅਤੇ ਨਦੀ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਜਾਣ ਦੀ ਸਲਾਹ ਦਿੱਤੀ ਗਈ ਹੈ। -ਪੀਟੀਆਈ
News Source link
#ਕਰਲ #ਦ #ਕਈ #ਹਸਆ #ਵਚ #ਭਰ #ਮਹ #ਸਤ #ਜਲਹਆ #ਵਚ #ਓਰਜ #ਅਲਰਟ #ਜਰ