ਕੇਰਲ ਦੇ ਮੰਤਰੀ ਮੰਡਲ ਵੱਲੋਂ ਸੀਏਏ ਖ਼ਿਲਾਫ਼ ਜ਼ਰੂਰੀ ਕਾਨੂੰਨੀ ਕਦਮ ਚੁੱਕਣ ਦਾ ਫੈਸਲਾ

0
188


ਤਿਰੁਵਨੰਤਪੁਰਮ, 13 ਮਾਰਚ

ਸੀਏਏ ਖ਼ਿਲਾਫ਼ ਕੇਰਲ ’ਚ ਵਧਦੇ ਵਿਰੋਧ ਦੌਰਾਨ ਮੁੱਖ ਮੰਤਰੀ ਪਿਨਰਾਈ ਵਿਜਯਨ ਦੀ ਅਗਵਾਈ ਹੇਠ ਰਾਜ ਦੇ ਮੰਤਰੀ ਮੰਡਲ ਦੀ ਮੀਟਿੰਗ ਹੋਈ ਜਿਸ ’ਚ ਸੀਏਏ ਦੇ ਖ਼ਿਲਾਫ਼ ਕਾਨੂੰਨੀ ਕਦਮ ਚੁੱਕਣ ਦਾ ਫੈਸਲਾ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਇਸ ਮਾਮਲੇ ’ਚ ਕਾਨੂੰਨੀ ਕਾਰਵਾਈ ਲਈ ਐਡਵੋਕੇਟ ਜਨਰਲ ਨੂੰ ਜ਼ਰੂਰੀ ਕਦਮ ਚੁੱਕਣ ਲਈ ਜ਼ਿੰਮਾ ਸੌਂਪਿਆ ਗਿਆ ਹੈ।



News Source link