ਲਹਿਰਾਗਾਗਾ: ਕੇਸੀਟੀ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨੋਲੋਜੀ ਫਤਿਹਗੜ੍ਹ ਵਿੱਚ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਕਾਲਜ ਵਿੱਚ ਪੌਦੇ ਲਗਾ ਕੇ ਧਰਤੀ ਦਿਵਸ ਮਨਾਇਆ ਗਿਆ। ਕਾਲਜ ਦੇ ਚੇਅਰਮੈਨ ਮੌਂਟੀ ਗਰਗ ਨੇ ਧਰਤੀ ਦਿਵਸ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਕਾਲਜ ਦੇ ਡੀਨ ਮਨੋਜ ਗੋਇਲ ਨੇ ਦੱਸਿਆ ਕਿ ਇਸ ਵਾਰ ਕਾਲਜ ’ਚ ਵਿਦਿਆਰਥੀਆਂ ਵੱਲੋਂ ਪੜ੍ਹਾਈ ਦੇ ਨਾਲ-ਨਾਲ ਵਾਤਾਵਰਨ ਸੰਭਾਲ ਪ੍ਰੇਰਿਆ ਗਿਆ। ਇਸ ਮੌਕੇ ਕਾਲਜ ਦੇ ਸਕੱਤਰ ਰਾਮ ਗੋਪਾਲ ਗਰਗ, ਪ੍ਰਧਾਨ ਜਸਵੰਤ ਸਿੰਘ, ਸਰਪ੍ਰਸਤ ਸਤਵੰਤ ਸਿੰਘ, ਆਲਮਜੀਤ ਸਿੰਘ ਅਤੇ ਵਿਦਿਆਰਥੀ ਮੌਜੂਦ ਸਨ। -ਪੱਤਰ ਪ੍ਰੇਰਕ