ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ, 13 ਅਪਰੈਲ
ਗੜ੍ਹਸ਼ੰਕਰ ਦੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਅੱਜ ਵਿਸਾਖੀ ਮਨਾਉਣ ਜਾ ਰਹੇ ਸ਼ਰਧਾਲੂ ਕੈਂਟਰ ਦੀ ਲਪੇਟ ’ਚ ਆ ਗਏ। ਇਸ ਹਾਦਸੇ ’ਚ ਸੱਤ ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ 20 ਜ਼ਖ਼ਮੀ ਹੋ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸ਼ਰਧਾਲੂ ਚਰਨ-ਛੋਹ ਗੰਗਾ ਦੇ ਦਰਸ਼ਨ ਕਰਨ ਲਈ ਪੈਦਲ ਹੀ ਜਾ ਰਹੇ ਸਨ ਕਿ ਪਿੱਛੋਂ ਆ ਰਿਹਾ ਇੱਕ ਕੈਂਟਰ ਪੀਬੀ-65-ਅਰ-3334 ਉਨ੍ਹਾਂ ਉੱਪਰ ਜਾ ਚੜ੍ਹਿਆ ਜਿਸ ਕਾਰਨ ਸੱਤ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 20 ਵਿਅਕਤੀ ਜ਼ਖਮੀ ਹੋ ਗਏ। ਜ਼ਖ਼ਮੀਆਂ ’ਚੋਂ 6 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਪਹੁੰਚਾਇਆ ਗਿਆ ਜਿੱਥੋਂ 6 ਵਿਅਕਤੀਆਂ ਨੂੰ ਪੀਜੀਆਈ ਚੰਡੀਗੜ੍ਹ ਰੈੱਫਰ ਕਰ ਦਿੱਤਾ ਗਿਆ।