ਖੰਨਾ: ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਐੱਨਸੀਸੀ ਕੈਡੇਟਾਂ ਦੀ ਨਵੀਂ ਭਰਤੀ ਕੀਤੀ ਗਈ ਜਿਸ ਦੌਰਾਨ 100 ਲੜਕੇ-ਲੜਕੀਆਂ ਨੇ ਹਿੱਸਾ ਲਿਆ। ਇਸ ਮੌਕੇ 19 ਪੰਜਾਬ ਬਟਾਲੀਅਨ ਐੱਨਸੀਸੀ ਲੁਧਿਆਣਾ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸਰੀਰਕ ਤੇ ਲਿਖਤੀ ਪ੍ਰੀਖਿਆ ਦੇ ਆਧਾਰ ’ਤੇ 36 ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਗਈ। ਇਸ ਮੌਕੇ ਲੈਫਟੀਨੈਂਟ ਕਰਨਲ ਫੈਜ਼ਾਨ ਜ਼ਹੂਰ ਕਮਾਂਡਿੰਗ ਅਫ਼ਸਰ ਸੂਬੇਦਾਰ ਮੇਜਰ ਜਸਵੀਰ ਸਿੰਘ, ਸੂਬੇਦਾਰ ਵੇਦਰਾਜ ਅਤੇ ਸੁਖਵਿੰਦਰ ਸਿੰਘ ਨੇ ਚੁਣੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਐੱਨਸੀਸੀ ਇੰਚਾਰਜ ਸੁਰਿੰਦਰ ਕੌਰ, ਕਰਮਪ੍ਰੀਤ ਕੌਰ ਅਤੇ ਟਰੇਨਿੰਗ ਅਫ਼ਸਰਾਂ ਦਾ ਧੰਨਵਾਦ ਕੀਤਾ। -ਨਿੱਜੀ ਪੱਤਰ ਪ੍ਰੇਰਕ