ਕੋਲਕਾਤਾ ਕਾਂਡ: ਸੀਬੀਆਈ ਨੇ ਆਰ.ਜੀ. ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਖ਼ਿਲਾਫ਼ ਜਬਰ-ਜਨਾਹ ਤੇ ਕਤਲ ਦੇ ਦੋਸ਼ ਲਾਏ

Must read


ਕੋਲਕਾਤਾ, 14 ਸਤੰਬਰ

ਸੀਬੀਆਈ ਨੇ ਜੂਨੀਅਰ ਡਾਕਟਰ ਨਾਲ ਜਬਰ-ਜਨਾਹ ਤੇ ਕਤਲ ਮਾਮਲੇ ਵਿੱਚ ਅੱਜ ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਜਬਰ-ਜਨਾਹ ਤੇ ਹੱਤਿਆ ਦੇ ਦੋਸ਼ ਲਾਏ ਹਨ। ਘੋਸ਼ ਮੌਜੂਦਾ ਸਮੇਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਤਹਿਤ ਨਿਆਂਇਕ ਹਿਰਾਸਤ ਵਿੱਚ ਹੈ। ਜਾਂਚ ਏਜੰਸੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਏਜੰਸੀ ਨੇ ਤਾਲਾ ਥਾਣੇ ਦੇ ਇੰਚਾਰਜ ਅਧਿਕਾਰੀ ਅਭਿਜੀਤ ਮੰਡਲ ਨੂੰ ਵੀ ਆਰ.ਜੀ. ਕਰ ਹਸਪਤਾਲ ਵਿੱਚ ਜੂਨੀਅਰ ਡਾਕਟਰ ਦੇ ਜਬਰ-ਜਨਾਹ ਤੇ ਕਤਲ ਕੇਸ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਹਸਪਤਾਲ ਤੋਲਾ ਥਾਣੇ ਅਧੀਨ ਇਲਾਕੇ ’ਚ ਪੈਂਦਾ ਹੈ। ਜੂਨੀਅਰ ਡਾਕਟਰ ਨਾਲ ਜਬਰ-ਜਨਾਹ ਤੇ ਕਤਲ ਦੇ ਮਾਮਲੇ ਵਿੱਚ ਹੁਣ ਤੱਕ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਘੋਸ਼ ਅਤੇ ਪੁਲੀਸ ਅਧਿਕਾਰੀ ਦੋਵਾਂ ਨੂੰ ਸਬੂਤਾਂ ਅਤੇ ਹੋਰ ਚੀਜ਼ਾਂ ਨਸ਼ਟ ਕਰਨ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਅਧਿਕਾਰੀ ਨੇ ਕਿਹਾ ਕਿ ਮੰਡਲ ’ਤੇ ਐਫਆਈਆਰ ਦਰਜ ਕਰਨ ਵਿੱਚ ਦੇਰੀ ਕਰਨ ਦਾ ਵੀ ਦੋਸ਼ ਹੈ। -ਪੀਟੀਆਈ



News Source link

- Advertisement -

More articles

- Advertisement -

Latest article