ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ – punjabitribuneonline.com

0
242


ਬੀ ਐੱਸ ਚਾਨਾ

ਸ੍ਰੀ ਆਨੰਦਪੁਰ ਸਾਹਿਬ, 10 ਸਤੰਬਰ

ਭਾਜਪਾ ਦੇ ਕੇਂਦਰੀ ਸੰਸਦੀ ਬੋਰਡ ਤੇ ਚੋਣ ਕਮੇਟੀ ਦੇ ਮੈਂਬਰ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਗੁਰੂ ਚਰਨਾਂ ਵਿੱਚ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਸੰਗਤ ਵਿਚ ਬੈਠ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੀ ਰੂਹ ਨੂੰ ਜੋ ਸੁਕੂਨ ਮਿਲਦਾ ਹੈ, ਉਸ ਦਾ ਵਰਣਨ ਸ਼ਬਦਾਂ ਵਿਚ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੇ ਘੱਟਗਿਣਤੀ ਵਰਗ ਦੀ ਭਲਾਈ ਲਈ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਸਕੀਮਾਂ ਦਾ ਲਾਭ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹਨ।



News Source link