ਬੰਗਲੂਰੂ, 16 ਜੂਨ
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਇੱਥੇ ਪਹਿਲੇ ਇੱਕ ਰੋਜ਼ਾ ਮੈਚ ’ਚ ਦੱਖਣੀ ਅਫਰੀਕਾ ਨੂੰ ਜਿੱਤ ਲਈ 266 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤ ਨੇ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ (117 ਦੌੜਾਂ) ਦੇ ਸੈਂਕੜੇ ਤੋਂ ਇਲਾਵਾ ਦੀਪਤੀ ਸ਼ਰਮਾ ਦੀਆਂ 37 ਦੌੜਾਂ ਤੇ ਪੂਜਾ ਵਸਤਰਾਕਰ ਦੀਆਂ 31 ਦੌੜਾਂ ਸਦਕਾ 50 ਓਵਰਾਂ ’ਚ 8 ਵਿਕਟਾਂ ਗੁਆ ਕੇ 265 ਦੌੜਾਂ ਬਣਾਈਆਂ। ਦੱਖਣੀ ਅਫ਼ਰੀਕਾ ਵੱਲੋਂ ਏ. ਖਾਕਾ ਨੇ ਤਿੰਨ ਤੇ ਮਾਸਾਬਾਤਾ ਕਲਾਸ ਨੇ 2 ਵਿਕਟਾਂ ਹਾਸਲ ਕੀਤੀਆਂ।