ਕ੍ਰਿਕਟ: ਭਾਰਤ ਨੇ ਜ਼ਿੰਬਾਬਵੇ ਨੂੰ ਪੰਜ ਵਿਕਟਾਂ ਨਾਲ ਹਰਾਇਆ

Must read


ਹਰਾਰੇ: ਤੇਜ਼ ਗੇਂਦਬਾਜ਼ ਸ਼ਰਦੁਲ ਠਾਕੁਰ ਅਤੇ ਬੱਲੇਬਾਜ਼ ਸੰਜੂ ਸੈਮਸਨ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਦੂਜੇ ਇੱਕ ਰੋਜ਼ਾ ਕ੍ਰਿਕਟ ਮੈਚ ਵਿੱਚ ਜ਼ਿੰਬਾਬਵੇ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 2-0 ਨਾਲ ਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਦਿਆਂ ਭਾਰਤ ਨੇ ਮੇਜ਼ਬਾਨ ਟੀਮ ਨੂੰ 161 ਦੌੜਾਂ ’ਤੇ ਆਲ ਆਊਟ ਕਰ ਦਿੱਤਾ। ਭਾਰਤ ਨੇ ਇਹ ਟੀਚਾ 25.4 ਓਵਰਾਂ ਵਿੱਚ ਪੰਜ ਵਿਕਟਾਂ ਗੁਆ ਕੇ ਪੂਰਾ ਕਰ ਲਿਆ। ਭਾਰਤ ਵੱਲੋਂ ਸੰਜੂ ਸੈਮਸਨ ਨੇ ਸਭ ਤੋਂ ਵੱਧ ਨਾਬਾਦ 43 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਸ਼ੁਭਮਨ ਗਿੱਲ ਨੇ 33 ਅਤੇ ਦੀਪਕ ਹੁੱਡਾ ਨੇ 25 ਦੌੜਾਂ ਦਾ ਯੋਗਦਾਨ ਪਾਇਆ। ਇਸੇ ਤਰ੍ਹਾਂ ਸ਼ਰਦੁਲ ਠਾਕੁਰ ਨੇ ਸਭ ਤੋਂ ਵੱਧ ਤਿੰਨ ਅਤੇ ਮੁਹੰਮਦ ਸਿਰਾਜ, ਪੀ ਕ੍ਰਿਸ਼ਨਾ, ਅਕਸ਼ਰ ਪਟੇਲ, ਕੁਲਦੀਪ ਯਾਦਵ ਤੇ ਦੀਪਕ ਹੁੱਡਾ ਨੇ ਇੱਕ-ਇੱਕ ਵਿਕਟ ਹਾਸਲ ਕੀਤੀ। -ਪੀਟੀਆਈ





News Source link

- Advertisement -

More articles

- Advertisement -

Latest article