ਖੇਤ ਮਜ਼ਦੂਰ ਯੂਨੀਅਨ ਵੱਲੋਂ ਥਾਣਾ ਕੋਟਭਾਈ ਦੇ ਬਾਹਰ ਧਰਨਾ

Must read


ਪੱਤਰ ਪ੍ਰੇਰਕ

ਗਿੱਦੜਬਾਹਾ, 6 ਦਸੰਬਰ

ਪਿੰਡ ਖੂਨਣ ਖੁਰਦ ਵਾਸੀ ਰਾਹੁਲ ਨਾਮੀ ਮਜ਼ਦੂਰ ਦੀ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਥਾਣਾ ਕੋਟਭਾਈ ਦੇ ਬਾਹਰ ਧਰਨਾ ਦਿੱਤਾ ਗਿਆ। ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਬੀਤੀ 19 ਨਵੰਬਰ ਨੂੰ ਸ਼ਾਮ ਸਮੇਂ ਮਜ਼ਦੂਰੀ ਕਰਕੇ ਘਰ ਵਾਪਸ ਪਰਤ ਰਿਹਾ ਸੀ ਤਾਂ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਉਸ ਦੀ ਬੇਰਹਿਮੀ ਨਾਲ ਉਸ ਦੀ ਕੁੱਟਮਾਰ ਕੀਤੀ ਅਤੇ ਖੁਦ ਹੀ 112 ਨੰਬਰ ’ਤੇ ਫੋਨ ਕਰਕੇ ਪੁਲੀਸ ਬੁਲਾ ਲਈ ਅਤੇ ਪੁਲੀਸ ਨੇ ਰਾਹੁਲ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ। ਅੱਜ ਧਰਨੇ ਦੌਰਾਨ ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਸਿਆਸੀ ਸ਼ਹਿ ’ਤੇ ਪੁਲੀਸ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਰਾਜਾ ਸਿੰਘ, ਕਾਲਾ ਸਿੰਘ ਖੂਨਣ ਖੁਰਦ ਨੇ ਐਲਾਨ ਕੀਤਾ ਕਿ ਅਗਰ ਉਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ 13 ਦਸੰਬਰ ਨੂੰ ਫਿਰ ਧਰਨਾ ਦਿੱਤਾ ਜਾਵੇਗਾ। ਥਾਣਾ ਕੋਟਭਾਈ ਮੁਖੀ ਜਸਵੀਰ ਸਿੰਘ ਨੇ ਕਿਹਾ ਕਿ ਸਿਵਲ ਹਸਪਤਾਲ ਤੋਂ ਪ੍ਰਾਪਤ ਐਮ ਐਲ ਆਰ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।



News Source link
#ਖਤ #ਮਜ਼ਦਰ #ਯਨਅਨ #ਵਲ #ਥਣ #ਕਟਭਈ #ਦ #ਬਹਰ #ਧਰਨ

- Advertisement -

More articles

- Advertisement -

Latest article