ਖੋ-ਖੋ: ਗਹੂੰਣ ਸਕੂਲ ਦੇ ਲੜਕੇ ਤੇ ਲੜਕੀਆਂ ਅੱਵਲ

0
246


ਗੁਰਦੇਵ ਸਿੰਘ ਗਹੂੰਣ

ਬਲਾਚੌਰ, 12 ਸਤੰਬਰ

ਪੰਜਾਬ ਸਰਕਾਰ ਵੱਲੋਂ ਬਲਰਾਜ ਸਟੇਡੀਅਮ ਬਲਾਚੌਰ ਵਿੱਚ ਕਰਵਾਈਆਂ ਗਈਆਂ ਬਲਾਕ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹੂੰਣ ਟੀਆਂ ਟੀਮਾਂ ਨੇ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਮੁਖੀ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਅੰਡਰ-17 ਵਰਗ ਦੀਆਂ ਖੋ-ਖੋ ਟੀਮਾਂ ਬਲਾਕ ਪੱਧਰ ’ਤੇ ਪਹਿਲੇ ਸਥਾਨ ’ਤੇ ਰਹੀਆਂ। ਇਸੇ ਤਰ੍ਹਾਂ ਅਥਲੈਟਿਕ ਮੁਕਾਬਲਿਆਂ ਦੇ ਅੰਡਰ-14 ਉਮਰ ਵਰਗ ਦੀ 100 ਮੀਟਰ ਦੀ ਦੌੜ ਅਤੇ ਲੰਬੀ ਛਾਲ ਵਿੱਚ ਉਨ੍ਹਾਂ ਦੇ ਸਕੂਲ ਦਾ ਜਸ਼ਨਦੀਪ ਸਿੰਘ ਬਲਾਕ ਪਹਿਲੇ ਨੰਬਰ ’ਤੇ ਰਿਹਾ ਅਤੇ ਯੁਵਰਾਜ ਸਿੰਘ 400 ਮੀਟਰ ਦੌੜ ਅਤੇ ਲੰਬੀ ਛਾਲ ਵਿੱਚ ਤੀਜੇ ਨੰਬਰ ’ਤੇ ਰਿਹਾ। ਸਕੂਲ ਮੁਖੀ ਹਰਵਿੰਦਰ ਪਾਲ ਸਿੰਘ ਨੇ ਜੇਤੂ ਟੀਮਾਂ ਦੇ ਖਿਡਾਰੀਆਂ ਅਤੇ ਸਕੂਲ ਦੇ ਡੀਪੀਈ ਗੁਰਤੇਜ ਸਿੰਘ ਨੂੰ ਇਨ੍ਹਾਂ ਪ੍ਰਾਪਤੀਆਂ ’ਤੇ ਵਧਾਈ ਦਿੱਤੀ।  





News Source link

LEAVE A REPLY

Please enter your comment!
Please enter your name here