ਖੱਬੇ-ਪੱਖੀ ਨੇਤਾ ਦਿਸਾਨਾਇਕ ਹੋਣਗੇ ਸ੍ਰੀਲੰਕਾ ਦੇ ਨਵੇਂ ਰਾਸ਼ਟਰਪਤੀ – Punjabi Tribune

Must read


ਕੋਲੰਬੋ, 22 ਸਤੰਬਰ

ਖੱਬੇ-ਪੱਖੀ ਆਗੂ ਅਨੁਰਾ ਕੁਮਾਰਾ ਦਿਸਾਨਾਇਕ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਦੀ ਚੋਣ ਜਿੱਤ ਲਈ ਹੈ ਅਤੇ ਉਹ ਭਲਕੇ ਸੋਮਵਾਰ ਨੂੰ ਦੇਸ਼ ਦੇ ਨੌਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। ਚੋਣ ਕਮਿਸ਼ਨ ਨੇ ਇਤਿਹਾਸਕ ਦੂਜੇ ਗੇੜ ਤੱਕ ਖਿੱਚੀ ਵੋਟਾਂ ਦੀ ਗਿਣਤੀ ਮਗਰੋਂ ਦਿਸਾਨਾਇਕ ਨੂੰ ਜੇਤੂ ਐਲਾਨ ਦਿੱਤਾ ਹੈ। ਮਾਰਕਸਵਾਦੀ ਜਨਤਾ ਵਿਮੁਕਤੀ ਪੇਰਾਮੁਨਾ ਪਾਰਟੀ ਦੇ ਮੋਰਚੇ ਨੈਸ਼ਨਲ ਪੀਪਲਜ਼ ਪਾਵਰ (ਐੱਨਪੀਪੀ) ਦੇ ਆਗੂ ਦਿਸਾਨਾਇਕ (56) ਨੇ ਦੂਜੇ ਗੇੜ ਦੀ ਵੋਟਿੰਗ ਵਿੱਚ ਆਪਣੇ ਨਜ਼ਦੀਕੀ ਵਿਰੋਧੀ ਸਾਮਗੀ ਜਨ ਬਾਲਵੇਗਾਯਾ (ਐਸਜੇਬੀ) ਦੇ ਸਾਜਿਤ ਪ੍ਰੇਮਦਾਸਾ ਨੂੰ ਹਰਾ ਦਿੱਤਾ। ਉਹ ਮਾਰਕਸਵਾਦੀ ਪਾਰਟੀ ਦੇ ਪਹਿਲੇ ਨੇਤਾ ਹਨ ਜੋ ਦੇਸ਼ ਦੀ ਵਾਂਗਡੋਰ ਸੰਭਾਲ ਰਹੇ ਹਨ। ਮੌਜੂਦਾ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ ਪਹਿਲੇ ਗੇੜ ਦੀ ਵੋਟਾਂ ਦੀ ਗਿਣਤੀ ਵਿੱਚੋਂ ਹੀ ਬਾਹਰ ਹੋ ਗਏ ਸਨ। ਉਹ ਚੋਟੀ ਦੇ ਦੋ ਉਮੀਦਵਾਰਾਂ ਵਿੱਚ ਥਾਂ ਬਣਾਉਣ ਵਿੱਚ ਨਾਕਾਮ ਰਹੇ।  ਐੱਨਪੀਪੀ ਨੇ ਕਿਹਾ ਕਿ ਦਿਸਾਨਾਇਕ ਸੋਮਵਾਰ ਨੂੰ ਦੇਸ਼ ਦੇ ਨੌਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। -ਪੀਟੀਆਈ



News Source link

- Advertisement -

More articles

- Advertisement -

Latest article