ਇਸ ਵਾਰ ਗਣਤੰਤਰ ਦਿਵਸ ਮੌਕੇ ਕਰਤੱਵ ਪੱਥ ’ਤੇ ਪੰਜਾਬ ਦੀ ਝਾਂਕੀ ਵੀ ਵੇਖਣ ਨੂੰ ਮਿਲੇਗੀ। ਕੇਂਦਰ ਸਰਕਾਰ ਦੀ ਕਮੇਟੀ ਵੱਲੋਂ ਪੰਜਾਬ ਦੀ ਝਾਂਕੀ ਦੀ ਚੋਣ ਕਰ ਲਈ ਗਈ ਹੈ।ਇਸ ਦੇ ਨਾਲ ਹੀ ਪੰਜਾਬ ਦੇ 18 ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਰਾਸ਼ਟਰਪਤੀ ਪਦਕਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਨ੍ਹਾਂ ਵਿੱਚੋਂ 3 ਅਧਿਕਾਰੀਆਂ ਨੂੰ ਵਿਸ਼ੇਸ਼ ਸੇਵਾ ਲਈ ਰਾਸ਼ਟਰਪਤੀ ਪਦਕ ਅਤੇ 15 ਨੂੰ ਸਰਾਹਣਯੋਗ ਸੇਵਾ ਲਈ ਪਦਕ ਦਿੱਤੇ ਜਾਣਗੇ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਇਸ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਵਿੱਚ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਫਾਜ਼ਿਲਕਾ ਵਿੱਚ ਤਿਰੰਗਾ ਲਹਿਰਾਉਣਗੇ।
ਸੀਐੱਮ ਨੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ- ‘ਜਿੱਥੇ ਅਸੀਂ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸੂਬਾ ਪੱਧਰੀ ਸਮਾਗਮਾਂ ਰਾਹੀਂ ਪੂਰੀ ਸ਼ਰਧਾ ਭਾਵਨਾ ਨਾਲ ਮਨਾ ਰਹੇ ਹਾਂ ਉੱਥੇ ਹੀ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਝਾਕੀ ਗਣਤੰਤਰ ਦਿਵਸ ਦੀ ਪਰੇਡ ਲਈ ਭੇਜੀ ਗਈ ਹੈ, ਜੋ ਕਿ ਇਸ ਵਾਰ 26 ਜਨਵਰੀ ਦੀ ਪਰੇਡ ਦੀ ਸ਼ੋਭਾ ਬਣੇਗੀ।’
ਉਨ੍ਹਾਂ ਨੇ ਅੱਗੇ ਕਿਹਾ- ‘ਕੁੱਲ ਦੁਨੀਆ ਨੂੰ ਮਨੁੱਖੀ ਹੱਕਾਂ, ਬਰਾਬਰਤਾ ਅਤੇ ਧਾਰਮਿਕ ਆਜ਼ਾਦੀ ਦੇਣ ਦੇ ਨਾਲ-ਨਾਲ ਸਮਾਜਿਕ ਆਜ਼ਾਦੀ ਪ੍ਰਤੀ ਜਾਗਰੂਕ ਕਰਦੀਆਂ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਨੌਜਵਾਨਾਂ ਸਮੇਤ ਹਰ ਵਰਗ ਨੂੰ ਜਾਣੂੰ ਕਰਵਾਉਣਾ ਸਮੇਂ ਦੀ ਲੋੜ ਹੈ। ਜਿਸ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ।’
ਦੱਸ ਦਈਏ ਕਿ 2024 ਵਿੱਚ ਪੰਜਾਬ ਦੀ ਝਾਕੀ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋਇਆ ਸੀ। ਉਸ ਸਮੇਂ ਝਾਕੀ ਨੂੰ ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਹ ਝਾਕੀ ਪੂਰੇ ਪੰਜਾਬ ਅਤੇ ਦਿੱਲੀ ਵਿੱਚ ਪ੍ਰਦਰਸ਼ਿਤ ਕੀਤੀ ਗਈ ਸੀ। ਨਾਲ ਹੀ ਪੰਜਾਬ ਸਰਕਾਰ ਨੇ ਇਸ ਮਾਮਲੇ ’ਤੇ ਕੇਂਦਰ ਸਰਕਾਰ ’ਤੇ ਵੀ ਹਮਲਾ ਬੋਲਿਆ ਸੀ।
ਜਿੱਥੇ ਅਸੀਂ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸੂਬਾ ਪੱਧਰੀ ਸਮਾਗਮਾਂ ਰਾਹੀਂ ਪੂਰੀ ਸ਼ਰਧਾ ਭਾਵਨਾ ਨਾਲ ਮਨਾ ਰਹੇ ਹਾਂ ਉੱਥੇ ਹੀ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਝਾਕੀ ਗਣਤੰਤਰ ਦਿਵਸ ਦੀ ਪਰੇਡ ਲਈ ਭੇਜੀ ਗਈ ਹੈ, ਜੋ ਕਿ ਇਸ ਵਾਰ 26 ਜਨਵਰੀ ਦੀ ਪਰੇਡ… pic.twitter.com/GzVKVhcT0m
— Bhagwant Mann (@BhagwantMann) January 25, 2026
CM ਮਾਨ ਇੱਥੇ ਲਹਿਰਾਉਣਗੇ ਤਿਰੰਗ
ਹੁਸ਼ਿਆਰਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਉਣਗੇ। ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਲਈ ਤਿਰੰਗਾ ਲਹਿਰਾਉਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਵਾਰ ਮੁੱਖ ਮੰਤਰੀ ਹੁਸ਼ਿਆਰਪੁਰ ਵਿੱਚ, ਜਦਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਫ਼ਾਜ਼ਿਲਕਾ ਵਿੱਚ ਤਿਰੰਗਾ ਲਹਿਰਾਉਣਗੇ। ਪਹਿਲਾਂ ਰਾਜਪਾਲ ਦਾ ਕਾਰਜਕ੍ਰਮ ਪਟਿਆਲਾ ਵਿੱਚ ਨਿਧਾਰਤ ਸੀ, ਜਿਸਨੂੰ ਹੁਣ ਬਦਲ ਦਿੱਤਾ ਗਿਆ ਹੈ। ਇਸ ਕਾਰਨ ‘ਐਟ ਹੋਮ’ ਸਮਾਰੋਹ ਵੀ ਰਾਜਪਾਲ ਵੱਲੋਂ ਫ਼ਾਜ਼ਿਲਕਾ ਵਿੱਚ ਹੀ ਰੱਖਿਆ ਗਿਆ ਹੈ, ਜਿਸ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
ਇਸਦੇ ਨਾਲ ਹੀ ਰਾਜ ਦੇ ਸਾਰੇ ਮੰਤਰੀਆਂ ਦੀਆਂ ਡਿਊਟੀਆਂ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਾਈਆਂ ਗਈਆਂ ਹਨ, ਤਾਂ ਜੋ ਸਮਾਰੋਹ ਸ਼ਾਂਤੀਪੂਰਣ ਅਤੇ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ। ਗਣਤੰਤਰ ਦਿਵਸ ਦੇ ਮੌਕੇ ’ਤੇ ਸੂਬੇ ਭਰ ਵਿੱਚ ਪਰੇਡਾਂ, ਸਾਂਸਕ੍ਰਿਤਿਕ ਕਾਰਜਕ੍ਰਮ ਅਤੇ ਹੋਰ ਆਯੋਜਨ ਕੀਤੇ ਜਾਣਗੇ। ਪ੍ਰਸ਼ਾਸਨ ਨੂੰ ਹੁਕਮ ਦਿੱਤੇ ਗਏ ਹਨ ਕਿ ਸੁਰੱਖਿਆ ਪ੍ਰਬੰਧਾਂ ਸਮੇਤ ਸਮਾਰੋਹ ਨਾਲ ਜੁੜੀਆਂ ਸਾਰੀਆਂ ਤਿਆਰੀਆਂ ਸਮੇਂ ’ਤੇ ਪੂਰੀਆਂ ਕੀਤੀਆਂ ਜਾਣ।
ਹੋਰ ਪੜ੍ਹੋ