ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੀ ਮੀਟਿੰਗ

Must read


ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਅਪਰੈਲ
ਕਬਾਇਲੀਆਂ ਦੇ ਉਜਾੜੇ ਖ਼ਿਲਾਫ਼ ਚੇਤਨਾ ਮੁਹਿੰਮ ਚਲਾਉਣ ਲਈ ਬਣਾਏ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਪੰਜਾਬ ਦੀ ਅੱਜ ਇਥੇ ਹੋਈ ਇਕੱਤਰਤਾ ਵਿੱਚ ਅਹਿਮ ਵਿਚਾਰਾਂ ਹੋਈਆਂ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਫਰੰਟ ਵੱਲੋਂ 7 ਅਪਰੈਲ ਨੂੰ ਕਰਵਾਏ ਜਾ ਰਹੇ ਸਮਾਗਮ ਵਿੱਚ ਗਾਂਧੀਵਾਦੀ ਕਾਰਕੁਨ ਹਿਮਾਂਸ਼ੂ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।
ਫਰੰਟ ਦੇ ਕਨਵੀਨਰ ਪ੍ਰੋ ਏ ਕੇ ਮਲੇਰੀ ਦੇ ਸੱਦੇ ’ਤੇ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਵਿੱਚ ਪ੍ਰਬੰਧ ਕਰਨ ਬਾਰੇ ਵਿਚਾਰ ਸਾਂਝੇ ਕੀਤੇ ਗਏ। ਆਗੂਆਂ ਨੇ ਦੱਸਿਆ ਕਿ ਭਾਰਤੀ ਹਕੂਮਤ ਕਬਾਇਲੀ ਆਦਿਵਾਸੀ ਲੋਕਾਂ ਦਾ ਰੈਣਬਸੇਰਾ ਉਜਾੜਕੇ ਉੱਥੋਂ ਦੇ ਕੁਦਰਤੀ ਸਰੋਤ ਜਲ, ਜੰਗਲ, ਜ਼ਮੀਨ ਅਤੇ ਧਰਤੀ ਹੇਠਲੇ ਕੁਦਰਤੀ ਸਰੋਤਾਂ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨ ਲਈ ਉਤਾਵਲੀ ਹੈ। ਪਰ ਆਦਿਵਾਸੀ ਲੋਕ ਸਰਕਾਰ ਦੀ ਇਸ ਨੀਤੀ ਦਾ ਵਿਰੋਧ ਕਰ ਰਹੇ ਹਨ, ਜਿਸ ਨੂੰ ਕੁਚਲਣ ਲਈ ਵਿਕਾਸ ਨਾ ਹੋਣ ਦੇਣ ਦੇ ਬਹਾਨੇ ਫੌਜ ਦਾ ਸਹਾਰਾ ਲਿਆ ਜਾ ਰਿਹਾ ਹੈ ਅਤੇ ਆਪਣੇ ਹੀ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਫਰੰਟ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ 7 ਅਪਰੈਲ ਨੂੰ ਸਵੇਰੇ 10.30 ਵਜੇ ਸਥਾਨਕ ਪੰਜਾਬੀ ਭਵਨ ਵਿੱਚ ਉੱਘੇ ਗਾਂਧੀਵਾਦੀ ਕਾਰਕੁਨ ਹਿਮਾਂਸ਼ੂ ਕੁਮਾਰ ਇਸ ਬਾਰੇ ਹਕੀਕਤ ਬਿਆਨ ਕਰਨਗੇ। ਅੱਜ ਦੀ ਇਕੱਤਰਤਾ ਵਿੱਚ ਪੰਜਾਬ ਲੋਕ ਸਭਿਆਚਾਰਕ ਮੰਚ ਦੇ ਕਸਤੂਰੀ ਲਾਲ, ਮੋਲਡਰ ਐਂਡ ਸਟੀਲ ਵਰਕਰਜ ਯੂਨੀਅਨ ਦੇ ਹਰਜਿੰਦਰ ਸਿੰਘ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਜਸਵੰਤ ਜ਼ੀਰਖ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਹਿੰਮਤ ਸਿੰਘ, ਪ੍ਰਗਤੀਸ਼ੀਲ ਲੇਖਿਕ ਸੰਘ ਦੇ ਸੁਰਿੰਦਰ ਕੈਲੇ, ਸ਼ਹੀਦ ਭਗਤ ਸਿੰਘ ਬੁੱਕ ਸੈਂਟਰ ਦੇ ਮਾ ਹਰੀਸ਼ ਸ਼ਾਮਲ ਸਨ। ਉਹਨਾਂ ਵੱਲੋਂ ਲੋਕਾਂ ਦੇ ਜਿਉਣ, ਰੁਜ਼ਗਾਰ ਪ੍ਰਾਪਤੀ, ਸਿਹਤ ਅਤੇ ਵਿੱਦਿਆ ਵਰਗੇ ਜਮਹੂਰੀ ਹੱਕਾਂ ਨੂੰ ਹਕੂਮਤ ਵੱਲੋਂ ਜਬਰੀ ਕੁਚਲਣ ਦੀ ਨਿਖੇਧੀ ਕਰਦਿਆਂ, ਇਨ੍ਹਾਂ ਪ੍ਰਤੀ ਲੋਕਾਂ ਵਿੱਚ ਜਾਗ੍ਰਤੀ ਫੈਲਾਉਣ ’ਤੇ ਜ਼ੋਰ ਦਿੱਤਾ। ਉਪਰੋਕਤ ਆਗੂਆਂ ਨੇ ਇਨਸਾਫ਼ ਪਸੰਦ ਲੋਕਾਂ ਅਤੇ ਜਥੇਬੰਦੀਆਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਦੇਸ਼ ਦੇ ਹਿਤ ਵਿੱਚ ਅੱਗੇ ਆਉਣ ਦਾ ਸੱਦਾ ਦਿੱਤਾ ਹੈ।

The post ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੀ ਮੀਟਿੰਗ appeared first on Punjabi Tribune.



News Source link

- Advertisement -

More articles

- Advertisement -

Latest article