ਗਾਂਜਾ ਤੇ ਸ਼ਰਾਬ ਸਣੇ ਦੋ ਗ੍ਰਿਫ਼ਤਾਰ – Punjabi Tribune

Must read


ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 24 ਫਰਵਰੀ

ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਗਾਂਜਾ ਤੇ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ 7 ਦੇ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੌਰਾਨ ਸੈਕਟਰ 32 ਨੇੜੇ ਗਰੇਵਾਲ ਫਾਰਮ ਕੋਲ ਮੌਜੂਦ ਸੀ ਤਾਂ ਸੂਚਨਾ ਮਿਲੀ ਕਿ ਰਾਹੁਲ ਕੁਮਾਰ ਵਾਸੀ ਬਾਬਾ ਜੀਵਨ ਸਿੰਘ ਨਗਰ ਗਾਂਜਾ ਵੇਚਦਾ ਹੈ। ਮਿਲੀ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਉਕਤ ਮੁਲਜ਼ਮ ਨੂੰ ਇੱਕ ਕਿਲੋ 400 ਗ੍ਰਾਮ ਗਾਂਜਾ ਸਣੇ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਜੋਧੇਵਾਲ ਵਾਸੀ ਹੌਲਦਾਰ ਜਸਵਿੰਦਰ ਪਾਲ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਹਰਦੀਪ ਸਿੰਘ ਵਾਸੀ ਬਿੰਦਰਾ ਕਲੋਨੀ ਨੂੰ 24 ਬੋਤਲਾਂ ਸ਼ਰਾਬ ਸਣੇ ਕਾਬੂ ਕਰ ਕੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

 



News Source link

- Advertisement -

More articles

- Advertisement -

Latest article