ਲੁਧਿਆਣਾ: ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿੱਚ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਗਤ ਨੇ ਗੁਰਬਾਣੀ ਸ਼ਬਦ ਕੀਰਤਨ ਦਾ ਆਨੰਦ ਮਾਣਿਆ। ਅੰਮ੍ਰਿਤ ਵੇਲੇ ਤੋਂ ਸ਼ੁਰੂ ਹੋਏ ਗੁਰਮਤਿ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ ਤੇ ਭਾਈ ਰਣਜੀਤ ਸਿੰਘ ਤੋਂ ਇਲਾਵਾ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ ਹਜ਼ੂਰੀ ਰਾਗੀ ਦਰਬਾਰ ਸਾਹਿਬ ਦੇ ਜਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ। ਇਸ ਉਪਰੰਤ ਮੁੱਖ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ ਨੇ ਰਾਗੀ ਜਥਿਆਂ ਨੂੰ ਸਿਰੋਪੇ ਭੇਟ ਕੀਤੇ। ਇਸ ਮੌਕੇ ਪਰਮਜੀਤ ਸਿੰਘ ਲਾਇਲਪੁਰੀ, ਚਰਨਕਮਲ ਸਿੰਘ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਅਰਜਨ ਸਿੰਘ ਚੀਮਾ, ਜਤਿੰਦਰ ਪਾਲ ਸਿੰਘ ਸਲੂਜਾ, ਬਲਜੀਤ ਸਿੰਘ ਦੁਖੀਆ ਅਤੇ ਦਵਿੰਦਰ ਸਿੰਘ ਸਿੱਬਲ ਵੀ ਹਾਜ਼ਰ ਸਨ।– ਨਿੱਜੀ ਪੱਤਰ ਪ੍ਰੇਰਕ
The post ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿੱਚ ਸਮਾਗਮ appeared first on Punjabi Tribune.
News Source link
#ਗਰਦਆਰ #ਸ਼ਹਦ #ਫਰਮਨ #ਵਚ #ਸਮਗਮ