ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਸਤੰਬਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੈਕਟਰ-7, ਚੰਡੀਗੜ੍ਹ ਵਿਖੇ ਸਾਲ 2024-26 ਲਈ ਗੁਰਦੁਆਰਾ ਸਾਹਿਬ ਦੀ ਨਵੀਂ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਮੈਂਬਰਾਂ ਨੇ ਸਰਬਸੰਮਤੀ ਨਾਲ ਹਰਪ੍ਰੀਤ ਸਿੰਘ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 7-ਸੀ ਚੰਡੀਗੜ੍ਹ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਪ੍ਰਧਾਨ ਅਤੇ ਜਸਵਿੰਦਰ ਸਿੰਘ ਜੱਸਲ ਨੂੰ ਜਨਰਲ ਸਕੱਤਰ ਚੁਣ ਲਿਆ।
ਇਸ ਤੋਂ ਜਸਵਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਚਰਨ ਸਿੰਘ ਮੀਤ ਪ੍ਰਧਾਨ, ਪ੍ਰਭਜੋਤ ਸਿੰਘ ਸੰਯੁਕਤ ਸਕੱਤਰ, ਸਲਵਿੰਦਰ ਸਿੰਘ, ਰਵਿੰਦਰਪਾਲ ਸਿੰਘ, ਰਜਿੰਦਰ ਸਿੰਘ, ਸਰਬਜੀਤ ਸਿੰਘ, ਮਾਲਵਿੰਦਰ ਸਿੰਘ, ਅਮਰਜੀਤ ਸਿੰਘ ਅਤੇ ਜੋਗਿੰਦਰ ਸਿੰਘ ਸਮੇਤ ਕਾਰਜਕਾਰਨੀ ਕਮੇਟੀ ਦੇ ਹੋਰ ਮੈਂਬਰ ਚੁਣੇ ਗਏ ਹਨ। ਇਸ ਤੋਂ ਪਹਿਲਾਂ ਜਨਰਲ ਇਜਲਾਸ ਵਿੱਚ ਗੁਰਦੁਆਰਾ ਸਾਹਿਬ ਦੀ ਪੁਰਾਣੀ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਦੋ ਸਾਲਾਂ (2022-2024) ਦੇ ਦਾਨ ਅਤੇ ਖਰਚੇ ਨਾਲ ਸਬੰਧਤ ਲੇਖਾ-ਜੋਖਾ ਪੇਸ਼ ਕੀਤਾ ਗਿਆ।
News Source link
#ਗਰਦਆਰ #ਸਰ #ਗਰ #ਸਘ #ਸਭ #ਸਕਟਰ7 #ਦ #ਪਰਬਧਕ #ਕਮਟ #ਦ #ਚਣ