ਗੁਰਦੁਆਰੇ ਦੀ ਪਾਰਕਿੰਗ ਦਾ ਨੀਂਹ ਪੱਥਰ ਰੱਖਿਆ

Must read


ਐੱਸ.ਏ.ਐੱਸ. ਨਗਰ (ਮੁਹਾਲੀ): ਜਥੇਦਾਰ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੇ ਸ਼ਹੀਦੀ ਅਸਥਾਨ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ (ਮੁਹਾਲੀ) ਵਿਖੇ ਬ੍ਰਹਮਲੀਨ ਬ੍ਰਹਮ-ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸੰਗਤ ਦੀ ਸਹੂਲਤ ਲਈ ਬਹੁ-ਮੰਜ਼ਲਾਂ ਵਾਹਨ ਪਾਰਕਿੰਗ ਬਣਾਈ ਜਾ ਰਹੀ ਹੈ। ਇਸ ਕਾਰਜ ਦੀ ਅਰੰਭਤਾ ਲਈ ਅੱਜ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਵਿੱਚ ਸੰਤ ਬਾਬਾ ਪਰਮਜੀਤ ਸਿੰਘ ਮੁੱਖ ਸੇਵਾਦਾਰ ਡੇਰਾ ਹੰਸਾਲੀ ਸਾਹਿਬ ਨੇ ਨੀਂਹ ਪੱਥਰ ਰੱਖਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਧੁਨਿਕ ਸਹੂਲਤਾਂ ਵਾਲੀ ਇਹ ਕਾਰ ਪਾਰਕਿੰਗ ਬੇਸਮੈਂਟ ਸਮੇਤ 6 ਮੰਜ਼ਲਾਂ ਬਣਾਈ ਜਾ ਰਹੀ ਹੈ। -ਪੱਤਰ ਪ੍ਰੇਰਕ



News Source link

- Advertisement -

More articles

- Advertisement -

Latest article