ਗੁਰਪ੍ਰੀਤ ਮਲੂਕਾ ਵੱਲੋਂ ਪਰਮਪਾਲ ਕੌਰ ਲਈ ਚੋਣ ਪ੍ਰਚਾਰ

Must read


ਪੱਤਰ ਪ੍ਰੇਰਕ

ਮਾਨਸਾ, 25 ਮਈ

ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਸਾਬਕਾ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੂਰੇ ਦੇਸ਼ ਦੇ ਲੋਕਾਂ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਪਣੀਆਂ ਬਿਹਤਰ ਨੀਤੀਆਂ ਅਤੇ ਕਾਰਜਸ਼ੈਲੀ ਸਦਕਾ ਵਿਸ਼ਵ ਪੱਧਰ ’ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਹ ਮਾਨਸਾ ਨੇੜਲੇ ਪਿੰਡ ਅਸਪਾਲ ਕੋਠੇ ਵਿੱਚ ਇੱਕ ਚੋਣ ਜਲਸੇ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਭਾਜਪਾ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸਤੀਸ਼ ਅਸੀਜਾ, ਭਾਰਤ ਭੂਸ਼ਣ ਬਿੰਟਾ, ਰਾਕੇਸ਼ ਧਿੰਗੜ ਤੇ ਸੁਰਿੰਦਰ ਗੁਪਤਾ ਆਦਿ ਹਾਜ਼ਰ ਸਨ।

ਬਠਿੰਡਾ (ਪੱਤਰ ਪ੍ਰੇਰਕ): ਭਾਜਪਾ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਮਲੂਕਾ ਨੇ ਬਠਿੰਡਾ ਤੋਂ ਭਾਜਪਾ ਦੀ ਲੋਕ ਸਭਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਮਲੂਕਾ ਦੀ ਰੈਲੀ ਨੂੰ ਸਫਲ ਬਣਾਉਣ ਲਈ ਬਠਿੰਡਾ ਦਿਹਾਤੀ ਅਤੇ ਭੁੱਚੋ, ਹਲਕੇ ਦੇ ਪਿੰਡਾਂ ਵਿੱਚ ਤੂਫਾਨੀ ਦੌਰਾ ਕੀਤਾ।

ਉਨ੍ਹਾਂ ਵੱਖ ਵੱਖ ਪਿੰਡਾਂ ਵਿੱਚ ਸੰਬੋਧਨ ਕਰਦਿਆਂ ਬਠਿੰਡਾ ਰੈਲੀ ਵਿੱਚ ਪੁੱਜਣ ਦੀ ਅਪੀਲ ਕੀਤੀ।



News Source link

- Advertisement -

More articles

- Advertisement -

Latest article