ਗੁਰੂ ਗੋਬਿੰਦ ਸਿੰਘ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨੇ

0
223


ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 16 ਦਸੰਬਰ

ਇੱਥੋਂ ਦੇ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਵਿੱਚ ਸਾਕਾ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਅੰਤਰ ਸਕੂਲ ਮੁਕਾਬਲੇ ਕਰਵਾਏ ਗਏ। ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਨੇ ਵੱਖੋ-ਵੱਖਰੇ ਮੁਕਾਬਲਿਆਂ ’ਚ ਜਿੱਤ ਦਰਜ ਕੀਤੀ। ਸਕੂਲ ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਜਸਲੀਨ ਕੌਰ ਦੀ ਟੀਮ ਨੇ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਤੀਜਾ, ਮਹਿਮਾ ਸਿੰਘ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਦੂਜਾ, ਜਾਨਵੀ ਚੇਤਲ ਨੇ ਸਲੋਗਨ ਲੇਖਨ ਵਿੱਚ ਪਹਿਲਾ, ਸੁਮਨ ਕੁਮਾਰੀ ਨੇ ਮੌਕੇ ’ਤੇ ਚਿੱਤਰਕਾਰੀ ਵਿੱਚ ਤੀਜਾ, ਤਨਵੀਰ ਕੌਰ ਨੇ ਪੋਸਟਰ ਮੇਕਿੰਗ ਵਿੱਚ ਤੀਜਾ ਅਤੇ ਕਮਲਪ੍ਰੀਤ ਸਿੰਘ ਨੇ ਰੰਗੋਲੀ ਬਣਾਉਣ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਦਾ ਸਕੂਲ ਪੁੱਜਣ ’ਤੇ ਪ੍ਰਬੰਧਕਾਂ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਜਸਵੀਰ ਕੌਰ, ਰਜਿੰਦਰ ਸਿੰਘ ਅਤੇ ਸੁਖਵੀਰ ਸਿੰਘ ਆਦਿ ਹਾਜ਼ਰ ਸਨ।





News Source link

LEAVE A REPLY

Please enter your comment!
Please enter your name here