31.8 C
Patiāla
Sunday, June 21, 2026

ਗੁਲਜ਼ਾਰ ਗਰੁੱਪ ’ਚ ਫੈਕਲਟੀ ਖੇਡ ਟੂਰਨਾਮੈਂਟ

Must read


ਨਿੱਜੀ ਪੱਤਰ ਪ੍ਰੇਰਕ

ਖੰਨਾ, 17 ਜਨਵਰੀ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਫੈਕਲਟੀ ਸਪੋਰਟਸ ਫਿਆਸਟਾ-2025 ਦੇ ਬੈਨਰ ਹੇਠ ਕੈਂਪਸ ਵਿੱਚ ਅਧਿਆਪਕ ਟੂਰਨਾਮੈਂਟ ਕਰਵਾਇਆ ਗਿਆ ਜਿਸ ਨੂੰ ਦੋ ਪੜਾਵਾਂ ਵਿੱਚ ਵੰਡਿਆ ਗਿਆ। ਇਸ ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਡਾਇਰੈਕਟਰ ਗੁਰਕੀਰਤ ਸਿੰਘ ਨੇ ਖੇਡਾਂ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਕ੍ਰਿਕਟ, ਵਾਲੀਬਾਲ, ਬੈਡਮਿੰਟਨ, ਖੋ-ਖੋ ਤੇ ਟੇਬਲ ਟੈਨਿਸ ਵਿੱਚ ਅਧਿਆਪਕਾਂ ਦਰਮਿਆਨ ਮੁਕਾਬਲੇ ਕਰਵਾਏ ਗਏ। ਇਸ ਮੌਕੇ ਅਥਲੈਟਿਕ 100 ਮੀਟਰ ਦੌੜ, 50 ਮੀਟਰ, ਲੜਕੀਆਂ ਦੀ ਚਮਚ ਨਿੰਬੂ ਦੌੜ, ਤਿੰਨ ਟੰਗੀ ਦੌੜ, ਲੰਮੀ ਛਾਲ, ਉੱਚੀ ਛਾਲ ਅਤੇ ਸ਼ਾਟਪੁੱਟ ਮੁਕਾਬਲਿਆਂ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਇਸ ਦੌਰਾਨ ਜੇਤੂ ਰਹਿਣ ਵਾਲੇ ਅਧਿਆਪਕਾਂ ਨੂੰ ਮੈਡਲਾਂ ਅਤੇ ਸਰਟੀਫ਼ਿਕੇਟਾਂ ਨਾਲ ਸਨਮਾਨਿਤ ਕਰਦਿਆਂ ਡਾਇਰੈਕਟਰ ਗੁਰਕੀਰਤ ਸਿੰਘ ਨੇ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।



News Source link

- Advertisement -

More articles

- Advertisement -

Latest article