ਗੈਂਗਸਟਰ ਗੋਲਡੀ ਬਰਾੜ ਦਾ ਨੇੜਲਾ ਸਾਥੀ ਹਰਪ੍ਰੀਤ ਸਿੰਘ ਗ੍ਰਿਫ਼ਤਾਰ

0
276


ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 12 ਜੂਨ

ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਭਗੌੜੇ ਗੈਂਗਸਟਰ ਗੋਲਡੀ ਬਰਾੜ ਦੇ ਨੇੜਲੇ ਸਾਥੀ ਅਤੇ ਕੋਟਕਪੁਰਾ ਵਿੱਚ ਪ੍ਰਦੀਪ ਸਿੰਘ ਦੇ ਕਤਲ ਕੇਸ ਵਿੱਚ ਮੁੱਖ ਸਾਜ਼ਿਸ਼ਘਾੜੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲੀਸ ਮੁਖੀ ਗੌਰਵ ਯਾਦਵ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਆਈਪੀਸੀ, ਅਸਲਾ ਐਕਟ ਤੇ ਯੂਏਪੀਏ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਡੇਰਾ ਸੱਚਾ ਸੌਦਾ ਸਿਰਸਾ ਦਾ ਪ੍ਰੇਮੀ ਪ੍ਰਦੀਪ ਸਿੰਘ ਬਰਗਾੜੀ ਬੇਅਦਬੀ ਕੇਸ ਵਿੱਚ ਮੁਲਜ਼ਮ ਸੀ। ਪਿਛਲੇ ਸਾਲ ਨਵੰਬਰ ਮਹੀਨੇ ਛੇ ਗੈਂਗਸਟਰਾਂ ਨੇ ਪ੍ਰਦੀਪ ਸਿੰਘ ਦਾ ਉਸ ਦੀ ਦੁਕਾਨ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।





News Source link