ਗੋ ਫਸਟ ਦੇ ਦੋ ਜਹਾਜ਼ਾਂ ਦੇ ਇੰਜਣ ਖ਼ਰਾਬ ਹੋਣ ਬਾਅਦ ਦੋਵੇਂ ਲਾਹੇ

0
366


ਨਵੀਂ ਦਿੱਲੀ, 19 ਜੁਲਾਈ

ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਅੱਜ ਗੋ ਫਸਟ ਦੀ ਮੁੰਬਈ-ਲੇਹ ਅਤੇ ਸ੍ਰੀਨਗਰ-ਦਿੱਲੀ ਉਡਾਣਾਂ ਦੇ ਇੰਜਣ ਖ਼ਰਾਬ ਹੋਣ ਕਾਰਨ ਦੋਵਾਂ ਉਡਾਣਾਂ ਨੂੰ ਰੋਕ ਦਿੱਤਾ। ਡੀਜੀਸੀਏ ਦੋਵਾਂ ਘਟਨਾਵਾਂ ਦੀ ਜਾਂਚ ਕਰ ਰਿਹਾ ਹੈ ਅਤੇ ਰੈਗੂਲੇਟਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਦੋਵੇਂ ਜਹਾਜ਼ ਉਡਾਣ ਭਰ ਸਕਣਗੇ। ਅਧਿਕਾਰੀ ਨੇ ਦੱਸਿਆ ਕਿ ਇੰਜਣ ਨੰਬਰ ਦੋ ‘ਚ ਖਰਾਬੀ ਆਉਣ ਤੋਂ ਬਾਅਦ ਗੋ ਫਸਟ ਦੀ ਮੁੰਬਈ-ਲੇਹ ਫਲਾਈਟ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ। ਇਸੇ ਤਰ੍ਹਾਂ ਕੰਪਨੀ ਦੀ ਸ੍ਰੀਨਗਰ-ਦਿੱਲੀ ਉਡਾਣ ਦੇ ਇੰਜਣ ਨੰਬਰ ਦੋ ਨੂੰ ਖਰਾਬੀ ਦਾ ਪਤਾ ਲੱਗਣ ਤੋਂ ਬਾਅਦ ਸ੍ਰੀਨਗਰ ਵਾਪਸ ਜਾਣ ਦਾ ਨਿਰਦੇਸ਼ ਦਿੱਤਾ ਗਿਆ ਸੀ।



News Source link

LEAVE A REPLY

Please enter your comment!
Please enter your name here