ਚੋਣਾਂ ਤੋਂ ਪਹਿਲਾਂ ਮੱਧ ਪ੍ਰਦੇਸ਼ ਵਿੱਚ ਵੀ ਹੋ ਸਕਦੇ ਨੇ ਨੂਹ ਵਰਗੇ ਦੰਗੇ: ਦਿਗਵਿਜੈ

0
220


ਭੁਪਾਲ, 19 ਅਗਸਤ

ਸੀਨੀਅਰ ਕਾਂਗਰਸੀ ਆਗੂ ਦਿਗਵਿਜੈ ਸਿੰਘ ਨੇ ਅੱਜ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੱਧ ਪ੍ਰਦੇਸ਼ ਵਿੱਚ ਵੀ ਨੂਹ ਵਰਗੇ ਦੰਗੇ ਹੋ ਸਕਦੇ ਹਨ, ਕਿਉਂਕਿ ਭਾਜਪਾ ਜਾਣਦੀ ਹੈ ਕਿ ਉਸ ਨੂੰ ਇੱਥੇ ਸਖਤ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਲੋਕਾਂ ਵਿੱਚ ਉਸ ਖ਼ਿਲਾਫ਼ ਨਾਰਾਜ਼ਗੀ ਹੈ। ਸਾਬਕਾ ਮੁੱਖ ਮੰਤਰੀ ਇੱਥੇ ਮੱਧ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਨੂੰਨ ਤੇ ਮਨੁੱਖੀ ਅਧਿਕਾਰ ਵਿੰਗ ਵੱਲੋਂ ਕੀਤੀ ਗਈ ਵਕੀਲਾਂ ਦੀ ਇਕੱਤਰਤਾ ‘ਵਿਧੀਕ ਵਿਮਰਸ਼ 2023’ ਦੌਰਾਨ ਬੋਲ ਰਹੇ ਸਨ। -ਪੀਟੀਆਈ



News Source link