Chandigarh News: ਚੰਡੀਗੜ੍ਹ ਦੇ ਸੈਕਟਰ 38 ਵਿੱਚ ਇੱਕ ਰਾਜ ਪੱਧਰੀ ਮਹਿਲਾ ਹਾਕੀ ਖਿਡਾਰਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਕਤਲ ਜੱਦੀ ਜਾਇਦਾਦ ਦੇ ਝਗੜੇ ਕਾਰਨ ਹੋਇਆ ਹੈ। ਭੂਆ ਦੇ ਮੁੰਡੇ ਨੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਇਸ ਅਪਰਾਧ ਨੂੰ ਅੰਜਾਮ ਦਿੱਤਾ।
ਸੂਚਨਾ ਮਿਲਣ ‘ਤੇ ਸੈਕਟਰ 39 ਥਾਣੇ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪਿਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਭੂਆ ਦੇ ਮੁੰਡੇ ਅਤੇ ਪਰਿਵਾਰ ਦੇ ਛੇ ਹੋਰ ਮੈਂਬਰਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਫਰਾਰ ਹਨ। ਪੁਲਿਸ ਉਨ੍ਹਾਂ ਨੂੰ ਲੱਭਣ ਲਈ ਛਾਪੇਮਾਰੀ ਕਰ ਰਹੀ ਹੈ।
ਖਿਡਾਰਨ ਦੀ ਪਛਾਣ ਤਾਨੀਆ ਵਜੋਂ ਹੋਈ ਹੈ। ਉਸ ਨੇ ਸ਼ੁੱਕਰਵਾਰ ਨੂੰ ਰਾਜ ਪੱਧਰੀ ਮੁਕਾਬਲੇ ਵਿੱਚ ਖੇਡਣਾ ਸੀ। ਚੰਡੀਗੜ੍ਹ ਯੂਟੀ ਹਾਕੀ ਐਸੋਸੀਏਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਤਾਨਿਆ ਆਪਣੀ ਗ੍ਰੈਜੂਏਸ਼ਨ ਕਰ ਰਹੀ ਸੀ ਅਤੇ ਆਪਣੇ ਫਾਈਨਲ ਈਅਰ ਸੀ। ਉਹ ਯੂਟੀ ਸਟੇਟ ਟੀਮ ਲਈ ਇੱਕ ਸੀਨੀਅਰ ਖਿਡਾਰੀ ਸੀ, ਫਾਰਵਰਡ ਖੇਡ ਰਹੀ ਸੀ। ਉਹ ਹੁਣ ਰਾਸ਼ਟਰੀ ਪੱਧਰ ‘ਤੇ ਖੇਡਾਂ ਲਈ ਤਿਆਰੀ ਕਰ ਰਹੀ ਸੀ।
ਉਸ ਨੇ ਇਸ ਹਫ਼ਤੇ ਕਰਨਾਟਕ ਜਾਣਾ ਸੀ, ਪਰ ਉਸ ਤੋਂ ਪਹਿਲਾਂ ਹੀ ਉਸ ਦਾ ਕਤਲ ਕਰ ਦਿੱਤਾ ਗਿਆ। ਉਸਦੀ ਮੌਤ ਦੀ ਖ਼ਬਰ ਸੁਣ ਕੇ, ਉਸਦੇ ਸਾਥੀ ਅਤੇ ਟੀਮ ਦੇ ਮੈਂਬਰ ਹਸਪਤਾਲ ਪਹੁੰਚੇ। ਤਾਨੀਆ ਪੰਜਾਬ ਯੂਨੀਵਰਸਿਟੀ ਦੇ ਮੈਦਾਨ ਵਿੱਚ ਟ੍ਰੈਨਿੰਗ ਲੈਂਦੀ ਸੀ ਅਤੇ ਅਕਸਰ ਉੱਥੇ ਜੂਨੀਅਰਾਂ ਨੂੰ ਹਾਕੀ ਸਿਖਾਉਂਦੀ ਸੀ।
ਘਟਨਾ ਦੀ ਜਾਣਕਾਰੀ ਮਿਲਣ ‘ਤੇ ਸੈਕਟਰ 39 ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਰਵੀ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ। ਦੋਸ਼ੀ ਮੌਕੇ ਤੋਂ ਭੱਜ ਗਏ ਹਨ। ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਜਾਂਚ ਜਾਰੀ ਹੈ।
ਨੋਟ : – ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਹੋਰ ਪੜ੍ਹੋ