ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਐੱਨਡੀਏ ਸੰਸਦੀ ਦਲ ਦੀ ਬੈਠਕ ’ਚ ਸ਼ਿਰਕਤ

0
195


ਖੇਤਰੀ ਪ੍ਰਤੀਨਿਧ

ਚੰਡੀਗੜ੍ਹ, 7 ਜੂਨ

ਚੰਡੀਗੜ੍ਹ ਭਾਜਪਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਅੱਜ ਦਿੱਲੀ ਵਿਖੇ ਐਨਡੀਏ ਸੰਸਦੀ ਦਲ ਦੀ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਜਿੱਤ ਦੀ ਵਧਾਈ ਦਿੱਤੀ। ਮਲਹੋਤਰਾ ਨੇ ਇਸ ਮੌਕੇ ਕੇਂਦਰੀ ਮੰਤਰੀਆਂ, ਮੁੱਖ ਮੰਤਰੀਆਂ ਅਤੇ ਸੀਨੀਅਰ ਭਾਜਪਾ ਆਗੂਆਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਨਰਿੰਦਰ ਮੋਦੀ 9 ਜੂਨ ਨੂੰ ਸ਼ਾਮ 6 ਵਜੇ ਲਗਾਤਾਰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਚੰਡੀਗੜ੍ਹ ਭਾਜਪਾ ਪ੍ਰਧਾਨ ਮਲਹੋਤਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਅਹੁਦਾ ਸੰਭਾਲਦਿਆਂ ਭਾਜਪਾ ਅਤੇ ਐੱਨਡੀਏ ਦੇ ਗੱਠਜੋੜ ਵਾਲੀਆਂ ਪਾਰਟੀਆਂ ਖੁਸ਼ ਹਨ।



News Source link