ਚੰਡੀਗੜ੍ਹ ਵਪਾਰ ਮੰਡਲ ਦੇ ਵਫ਼ਦ ਵੱਲੋਂ ਕੇਂਦਰੀ ਕਾਨੂੰਨ ਮੰਤਰੀ ਨਾਲ ਮੁਲਾਕਾਤ – Punjabi Tribune

Must read


ਪੱਤਰ ਪ੍ਰੇਰਕ

ਚੰਡੀਗੜ੍ਹ, 10 ਅਪਰੈਲ

ਚੰਡੀਗੜ੍ਹ ਵਪਾਰ ਮੰਡਲ ਨੇ ਵਫ਼ਦ ਦੇ ਰੂਪ ਵਿੱਚ ਭਾਜਪਾ ਮੈਂਬਰ ਪਾਰਲੀਮੈਂਟ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਅਤੁਲ ਗਰਗ ਅਤੇ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਵਫ਼ਦ ਨੇ ਵਣਜ ਵਿਰੋਧੀ ਨੀਤੀਆਂ ’ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਵਪਾਰੀਆਂ ਦੇ ਮੁੱਦਿਆਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ।ਮੰਡਲ ਪ੍ਰਧਾਨ ਸੰਜੀਵ ਚੱਢਾ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰੀ ਮੰਤਰੀ ਕੋਲ਼ ਚੰਡੀਗੜ੍ਹ ਵਿੱਚ ਵਪਾਰ ਅਤੇ ਵਣਜ ਨੂੰ ਉਤਸ਼ਾਹਿਤ ਕਰਨ ਲਈ ਵਣਜ-ਪੱਖੀ ਕਾਨੂੰਨਾਂ ਅਤੇ ਨੀਤੀਆਂ ਬਣਾ ਕੇ ਲਾਗੂ ਕਰਵਾਉਣ ਦੇ ਨਾਲ਼-ਨਾਲ਼ ਕਮਰਸ਼ੀਅਲ ਇਮਾਰਤਾਂ ਦੇ ਉਪ-ਨਿਯਮਾਂ ਵਿੱਚ ਲੋੜ-ਅਧਾਰਿਤ ਬਦਲਾਅ ਵੀ ਕੀਤੇ ਜਾਣ ਦੀ ਮੰਗ ਰੱਖੀ। ਉਨ੍ਹਾਂ ਇਹ ਵੀ ਕਿਹਾ ਕਿ ਚੰਡੀਗੜ੍ਹ ਦੇ ਸਥਾਨਕ ਪ੍ਰਸ਼ਾਸਨ, ਟੈਕਸ ਵਿਭਾਗਾਂ ਅਤੇ ਅਸਟੇਟ ਦਫ਼ਤਰ ਵਰਗੀਆਂ ਹੋਰ ਏਜੰਸੀਆਂ ਵੱਲੋਂ ਵਣਜ ਵਿਰੋਧੀ ਨੀਤੀਆਂ ਰਾਹੀਂ ਵਪਾਰੀਆਂ ਦੀ ਵਧਾਈ ਜਾ ਰਹੀਆਂ ਪ੍ਰੇਸ਼ਾਨੀਆਂ ਤੁਰੰਤ ਰੁਕਵਾਈਆਂ ਜਾਣ। ਪ੍ਰਧਾਨ ਸੰਜੀਵ ਚੱਢਾ ਨੇ ਕਿਹਾ ਕਿ ਵਪਾਰ ਮੰਡਲ ਸ਼ਹਿਰ ਦੇ ਵਪਾਰੀਆਂ ਦੇ ਮੁੱਦਿਆਂ ਨੂੰ ਹੱਲ ਕਰਨ ਨੂੰ ਯਕੀਨੀ ਬਣਾਉਣ ਲਈ ਸੱਤਾਧਾਰੀ ਪਾਰਟੀ ਅਤੇ ਹੋਰ ਅਧਿਕਾਰੀਆਂ ਨਾਲ ਇਸੇ ਢੰਗ ਨਾਲ ਮਾਮਲਿਆਂ ਦੀ ਪੈਰਵੀ ਜਾਰੀ ਰੱਖੇਗਾ। ਵਫ਼ਦ ਵਿੱਚ ਵਪਾਰ ਮੰਡਲ ਦੇ ਚੇਅਰਮੈਨ ਚਰਨਜੀਵ ਸਿੰਘ, ਉਪ-ਚੇਅਰਮੈਨ-ਕਮ-ਬੁਲਾਰੇ ਦਿਵਾਕਰ ਸਹੂਜਾ, ਜਨਰਲ ਸਕੱਤਰ ਬਲਵਿੰਦਰ ਸਿੰਘ ਤੇ ਰਾਜ ਕਿਸ਼ੋਰ, ਮੁੱਖ ਸਲਾਹਕਾਰ ਕਿਰਨ ਨਾਰਦ, ਵਿੱਤ ਸਕੱਤਰ ਰਾਧੇ ਬਜਾਜ ਆਦਿ ਸ਼ਾਮਿਲ ਸਨ।

ਅਸ਼ੋਕ ਸਹਿਗਲ ਬਣੇ ਵਪਾਰ ਮੰਡਲ ਦੇ ਕਾਨੂੰਨੀ ਸਲਾਹਕਾਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਅਸ਼ੋਕ ਸਹਿਗਲ ਨੂੰ ਵਪਾਰ ਮੰਡਲ ਵੱਲੋਂ ਕਾਨੂੰਨੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਸੈਕਟਰ 15 ਨਿਵਾਸੀ ਸਹਿਗਲ ਨੇ ਆਪਣੀ ਨਿਯੁਕਤੀ ਤੋਂ ਬਾਅਦ ਵਪਾਰ ਮੰਡਲ ਦੇ ਪ੍ਰਧਾਨ ਸੰਜੀਵ ਚੱਢਾ ਦਾ ਧੰਨਵਾਦ ਕੀਤਾ।



News Source link

- Advertisement -

More articles

- Advertisement -

Latest article