ਜਥੇਦਾਰ ਕਾਉਂਕੇ ਦੇ ਮਾਮਲੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਚਿੰਤਾ ਵਧਾਈ

Must read


ਨਿੱਜੀ ਪੱਤਰ ਪ੍ਰੇਰਕ

ਜਲੰਧਰ, 31 ਦਸੰਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੁਆਫ਼ੀ ਮੰਗ ਕੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪੰਥਕ ਲੀਹਾਂ ’ਤੇ ਤੋਰਨ ਦਾ ਸੱਦਾ ਦਿੱਤਾ ਸੀ ਪਰ ਸ੍ਰੀ ਅਕਾਲ ਤਖ਼ਤ ਦੇ ਮਰਹੂਮ ਕਾਰਜਕਾਰੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਸਬੰਧੀ ਸਾਹਮਣੇ ਆਈ ਰਿਪੋਰਟ ਅਕਾਲੀ ਦਲ ਲਈ ਨਵੀਂ ਚੁਣੌਤੀ ਬਣ ਸਕਦੀ ਹੈ। ਹਾਲਾਂਕਿ ਜਥੇਦਾਰ ਕਾਉਂਕੇ ਦੀ ਰਿਪੋਰਟ ਅਧਿਕਾਰਤ ਤੌਰ ’ਤੇ ਜਨਤਕ ਨਹੀਂ ਹੋਈ ਹੈ, ਪਰ ਜੋ ਜਾਣਕਾਰੀ ਮਿਲ ਰਹੀ ਹੈ, ਉਸ ਨੂੰ ਹਾਲੇ ਤੱਕ ਕਿਸੇ ਵੀ ਧਿਰ ਨੇ ਰੱਦ ਨਹੀਂ ਕੀਤਾ ਹੈ। ਇਸ ਰਿਪੋਰਟ ਦਾ ਸਿੱਧਾ ਨਿਸ਼ਾਨਾ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਪ੍ਰਧਾਨ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਸੇਧਿਆ ਗਿਆ ਹੈ। ਜਥੇਦਾਰ ਕਾਉਂਕੇ ਨੂੰ ਪੰਜਾਬ ਪੁਲੀਸ ਵੱਲੋਂ ਤਸੀਹੇ ਦੇ ਕੇ ਮਾਰਨ ਦੀਆਂ ਜੋ ਵੀਡੀਓਜ਼ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ਨੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਕਟਿਹਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਇਸ ਸਬੰਧ ਵਿੱਚ ਪਾਰਟੀ ਲੀਡਰਸ਼ਿਪ ਵੱਲੋਂ ਹਾਲੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।



News Source link

- Advertisement -

More articles

- Advertisement -

Latest article