ਜਰਗ ’ਚ ਦੂਸ਼ਿਤ ਪਾਣੀ ਦਾ ਮਸਲਾ ਹੱਲ ਨਾ ਹੋਇਆ – Punjabi Tribune

Must read


ਦੇਵਿੰਦਰ ਸਿੰਘ ਜੱਗੀ

ਪਾਇਲ, 31 ਮਾਰਚ

ਪਿੰਡ ਜਰਗ ਵਿੱਚ ਕਰੀਬ ਇੱਕ ਮਹੀਨਾ ਪਹਿਲਾ ਪ੍ਰਵਾਸੀ ਭਰਾਵਾਂ ਤੇ ਪਿੰਡ ਵਾਸੀਆਂ ਵੱਲੋਂ ਟੋਭੇ ਦੇ ਗੰਦੇ ਪਾਣੀ ਕਾਰਨ ਆਲੇ ਦੁਆਲੇ ਦੇ ਘਰਾਂ ਦਾ ਪਾਣੀ ਪੀਣ ਯੋਗ ਨਾ ਰਹਿਣ ਕਾਰਨ ਦੂਸ਼ਿਤ ਹੋਏ ਪਾਣੀ ਦਾ ਮਾਮਲਾ ਸਿਵਲ ਪ੍ਰਸ਼ਾਸਨ, ਸਿਹਤ ਵਿਭਾਗ ਤੇ ਹਲਕਾ ਵਿਧਾਇਕ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਪਰ ਹਾਲੇ ਤੱਕ ਇਸ ਸਬੰਧ ਵਿੱਚ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ। ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਸਬੰਧੀ ਮਸਲੇ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਅੱਜ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਅਮੀਤੋਜ ਮਾਨ ਤੇ ਲੱਖਾ ਸਿਧਾਣਾ ਵਿਸ਼ੇਸ ਤੌਰ ’ਤੇ ਪੁੱਜੇ।

ਇਸ ਮੌਕੇ ਸਾਬਕਾ ਸਰਪੰਚ ਹਰਮਿੰਦਰ ਸਿੰਘ ਯੂਐੱਸਏ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਵਿੱਚ ਪੀਣ ਯੋਗ ਪਾਣੀ ਨਾ ਹੋਣ ਦੀ ਇਸ ਗੰਭੀਰ ਸਮੱਸਿਆ ਦਾ ਹੱਲ ਛੇਤੀ ਤੋਂ ਛੇਤੀ ਕੰਢਿਆ ਜਾਵੇ। ਇਸ ਸਬੰਧੀ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੈਂਪਲ ਰਿਪੋਰਟ ਅਨੁਸਾਰ ਪਿੰਡ ਵਿੱਚ ਘਰਾਂ ’ਚ ਲੱਗੀਆਂ ਹੋਈਆਂ ਸਬਮਰਸਿਬਲ ਮੋਟਰਾਂ ਦਾ ਪਾਣੀ ਦੂਸ਼ਿਤ ਹੈ ਤੇ ਬਿਲਕੁਲ ਵੀ ਪੀਣ ਯੋਗ ਨਹੀਂ ਹੈ। ਰਿਪੋਰਟ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਪਾਣੀ ਨੂੰ ਪੀਣ ਨਾਲ ਕੈਂਸਰ, ਕਾਲਾ ਪੀਲੀਆਂ ਤੇ ਹੋਰ ਭਿਆਨਕ ਬੀਮਾਰੀਆਂ ਹੋ ਸਕਦੀਆਂ ਹਨ। ਹਾਲਾਂਕਿ ਰਿਪੋਰਟ ਆਉਣ ਤੋਂ ਪਹਿਲਾਂ ਹੀ ਪਿੰਡ ਵਿੱਚ ਇਨ੍ਹਾਂ ਨਾਮੁਰਾਦ ਬਿਮਾਰੀਆਂ ਕਾਰਨ ਕਈ ਜਾਨਾਂ ਜਾ ਚੁੱਕੀਆਂ ਹਨ।



News Source link

- Advertisement -

More articles

- Advertisement -

Latest article