ਨਵੀਂ ਦਿੱਲੀ, 4 ਜੁਲਾਈ
ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤੀ ਗਈ ਹੈ। ਸ਼ੀਲ ਨਾਗੂ ਇਸ ਵੇਲੇ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਕਾਰਜਕਾਰੀ ਚੀਫ ਜਸਟਿਸ ਵਜੋਂ ਤਾਇਨਾਤ ਹਨ। ਇਸ ਸਬੰਧੀ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਨੇ ਪਿਛਲੇ ਸਾਲ ਦਸੰਬਰ ਵਿਚ ਜਸਟਿਸ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਜਸਟਿਸ ਨਾਗੂ ਨੂੰ ਮਈ 2011 ਵਿੱਚ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਕੇਂਦਰ ਨੇ ਇਸ ਸਾਲ 22 ਮਈ ਨੂੰ ਉਨ੍ਹਾਂ ਨੂੰ ਐਮ ਪੀ ਹਾਈ ਕੋਰਟ ਦਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਸੀ। -ਆਈਏਐੱਨਐੱਸ
News Source link
#ਜਸਟਸ #ਸਲ #ਨਗ #ਬਣ #ਪਜਬ #ਅਤ #ਹਰਆਣ #ਹਈ #ਕਰਟ #ਦ #ਚਫ #ਜਸਟਸ