Airline Ticket Fare Increase: ਹਵਾਈ ਸਫਰ ਕਰਨ ਵਾਲੇ ਯਾਤਰੀਆਂ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਇੱਕ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਯਾਤਰੀਆਂ ਵਿਚਾਲੇ ਹਾਹਾਕਾਰ ਮਚਾ ਦਿੱਤਾ ਹੈ। ਦਰਅਸਲ, ਦੇਸ਼ ਦੀ ਪ੍ਰਮੁੱਖ ਏਅਰਲਾਈਨ ਇੰਡੀਗੋ (IndiGo) ਨੇ ਆਪਣੇ ਘਰੇਲੂ ਅਤੇ ਅੰਤਰਰਾਸ਼ਟਰੀ ਰੂਟਾਂ ‘ਤੇ ‘ਫਿਊਲ ਚਾਰਜ’ (Fuel Charge) ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਕੰਪਨੀ ਦਾ ਇਹ ਫੈਸਲਾ 14 ਮਾਰਚ 2026 ਤੋਂ ਲਾਗੂ ਹੋ ਗਿਆ ਹੈ।
ਜਾਣੋ ਕਿਉਂ ਵਧੀਆਂ ਕੀਮਤਾਂ?
ਜਾਣਕਾਰੀ ਮੁਤਾਬਕ ਏਅਰਲਾਈਨ ਮੁਤਾਬਕ, ਮੱਧ ਪੂਰਬ (Middle East) ਵਿੱਚ ਚੱਲ ਰਹੇ ਭੂ-ਰਾਜਨੀਤਿਕ ਹਾਲਾਤਾਂ ਕਾਰਨ ਹਵਾਈ ਈਂਧਨ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਉਛਾਲ ਆਇਆ ਹੈ। ਇੰਟਰਨੈਸ਼ਨਲ ਏਅਰ ਟ੍ਰਾਂਸਪੋਰਟ ਐਸੋਸੀਏਸ਼ਨ (IATA) ਦੇ ਅੰਕੜਿਆਂ ਅਨੁਸਾਰ, ਖੇਤਰ ਵਿੱਚ ਜੈੱਟ ਫਿਊਲ ਦੀਆਂ ਕੀਮਤਾਂ ਵਿੱਚ 85 ਫੀਸਦੀ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ।
ਮੁਸਾਫਰਾਂ ‘ਤੇ ਪਵੇਗਾ ਡੂੰਘਾ ਅਸਰ?
ਇੰਡੀਗੋ ਨੇ ਸਪੱਸ਼ਟ ਕੀਤਾ ਹੈ ਕਿ ਹਵਾਈ ਈਂਧਨ (ATF) ਏਅਰਲਾਈਨ ਦੇ ਸੰਚਾਲਨ ਖਰਚੇ ਦਾ ਸਭ ਤੋਂ ਵੱਡਾ ਹਿੱਸਾ ਹੁੰਦਾ ਹੈ। ਵਧਦੀਆਂ ਕੀਮਤਾਂ ਦੇ ਬੋਝ ਨੂੰ ਘੱਟ ਕਰਨ ਲਈ ਕੰਪਨੀ ਨੇ ਇਹ ਕਦਮ ਚੁੱਕਿਆ ਹੈ। ਹਾਲਾਂਕਿ, ਮੁਸਾਫਰਾਂ ਨੂੰ ਬਹੁਤ ਜ਼ਿਆਦਾ ਮਹਿੰਗੀਆਂ ਟਿਕਟਾਂ ਤੋਂ ਬਚਾਉਣ ਲਈ, ਕੰਪਨੀ ਨੇ ਪੂਰਾ ਕਿਰਾਇਆ ਵਧਾਉਣ ਦੀ ਬਜਾਏ ਇੱਕ ਛੋਟਾ ‘ਇੰਕਰੀਮੈਂਟਲ ਚਾਰਜ’ ਲਗਾਉਣ ਦਾ ਫੈਸਲਾ ਕੀਤਾ ਹੈ।
ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
ਇਹ ਫਿਊਲ ਚਾਰਜ 14 ਮਾਰਚ 2026 ਨੂੰ ਰਾਤ 00:01 ਵਜੇ ਤੋਂ ਬਾਅਦ ਹੋਣ ਵਾਲੀਆਂ ਸਾਰੀਆਂ ਨਵੀਆਂ ਬੁਕਿੰਗਾਂ ‘ਤੇ ਲਾਗੂ ਹੋਵੇਗਾ। ਇਹ ਚਾਰਜ ਪ੍ਰਤੀ ਸੈਕਟਰ (Per-sector) ਦੇ ਹਿਸਾਬ ਨਾਲ ਲਗਾਇਆ ਜਾਵੇਗਾ ਅਤੇ ਟਿਕਟ ਬੁੱਕ ਕਰਦੇ ਸਮੇਂ ਕੁੱਲ ਕੀਮਤ ਵਿੱਚ ਸ਼ਾਮਲ ਹੋਵੇਗਾ। ਜ਼ਿਕਰਯੋਗ ਹੈ ਕਿ ਤੇਲ ਦੀਆਂ ਕੀਮਤਾਂ ਵਿੱਚ ਅਸਥਿਰਤਾ ਕਾਰਨ ਦੁਨੀਆ ਭਰ ਦੀਆਂ ਏਅਰਲਾਈਨਾਂ ਅਜਿਹੇ ਕਦਮ ਚੁੱਕ ਰਹੀਆਂ ਹਨ ਤਾਂ ਜੋ ਆਪਣੀ ਸੇਵਾ ਨੂੰ ਜਾਰੀ ਰੱਖ ਸਕਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ