- ਤੁਰਕੀ ਏਅਰਲਾਈਨਜ਼ ਜਹਾਜ਼ ਦੇ ਟਾਇਰ ਵਿੱਚ ਕਾਠਮੰਡੂ ‘ਚ ਲੱਗੀ ਅੱਗ.
- ਲੈਂਡਿੰਗ ਦੌਰਾਨ ਵਾਪਰੀ ਘਟਨਾ, ਸਾਰੇ 278 ਯਾਤਰੀ ਸੁਰੱਖਿਅਤ.
- ਫਾਇਰਫਾਈਟਰਾਂ ਨੇ ਅੱਗ ਬੁਝਾਈ, ਹਵਾਈ ਆਵਾਜਾਈ ਥੋੜ੍ਹੀ ਦੇਰ ਰੋਕੀ ਗਈ.
ਨੇਪਾਲ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਤੁਰਕੀ ਏਅਰਲਾਈਨਜ਼ ਦੇ ਜਹਾਜ਼ ਦੇ ਟਾਇਰ ਵਿੱਚ ਅੱਗ ਲੱਗ ਗਈ। ਪੁਲਿਸ ਨੇ ਕਿਹਾ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਜਹਾਜ਼ ਵਿੱਚ ਕੁੱਲ 278 ਯਾਤਰੀ ਅਤੇ 11 ਚਾਲਕ ਦਲ ਦੇ ਮੈਂਬਰ ਸਵਾਰ ਸਨ।
ਏਐਨਆਈ ਦੀ ਇੱਕ ਰਿਪੋਰਟ ਵਿੱਚ ਪੁਲਿਸ ਦੇ ਹਵਾਲੇ ਨਾਲ ਕਿਹਾ ਗਿਆ ਕਿ ਅੱਗ ‘ਤੇ ਤੁਰੰਤ ਕਾਬੂ ਪਾ ਲਿਆ ਗਿਆ ਹੈ ਅਤੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇਹ ਘਟਨਾ ਸੋਮਵਾਰ (11 ਮਈ, 2026) ਸਵੇਰੇ ਲਗਭਗ 6:45 ਵਜੇ ਵਾਪਰੀ।
ਹਵਾਈ ਅੱਡੇ ਦੇ ਸੁਰੱਖਿਆ ਅਧਿਕਾਰੀ ਨੇ ਕੀ ਕਿਹਾ?
ਹਵਾਈ ਅੱਡੇ ਦੇ ਸੁਰੱਖਿਆ ਸੁਪਰਡੈਂਟ ਰਾਜਕੁਮਾਰ ਸਿਲਵਾਲ ਨੇ ਏਐਨਆਈ ਨੂੰ ਫ਼ੋਨ ‘ਤੇ ਦੱਸਿਆ, “ਤੁਰਕੀ ਏਅਰਲਾਈਨਜ਼ ਦਾ ਪਲੇਨਨ TK 726 ਇਸਤਾਂਬੁਲ ਤੋਂ ਕਾਠਮੰਡੂ ਜਾ ਰਹੀ ਸੀ ਅਤੇ ਲੈਂਡਿੰਗ ਦੌਰਾਨ ਇਸ ਦੇ ਟਾਇਰ ਵਿੱਚ ਅੱਗ ਲੱਗ ਗਈ। ਫਾਇਰਫਾਈਟਰਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।”
ਅਧਿਕਾਰੀਆਂ ਅਨੁਸਾਰ, ਜਹਾਜ਼ ਵਿੱਚ 278 ਯਾਤਰੀ ਅਤੇ 11 ਚਾਲਕ ਦਲ ਦੇ ਮੈਂਬਰ ਸਵਾਰ ਸਨ। ਯਾਤਰੀਆਂ ਵਿੱਚ ਸੰਯੁਕਤ ਰਾਸ਼ਟਰ ਦੇ ਕੁਝ ਅਧਿਕਾਰੀ ਵੀ ਸ਼ਾਮਲ ਸਨ। ਖੁਸ਼ਕਿਸਮਤੀ ਨਾਲ, ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ।
Nepal | A Turkish Airlines aircraft’s tyre catches fire while landing at Tribhuvan International Airport in Kathmandu. The fire has been doused and all passengers have been evacuated, confirmed the police.
“The Turkish Airlines TK 726 was en route to Kathmandu from Istanbul and…
— ANI (@ANI) May 11, 2026
ਰਿਪੋਰਟਾਂ ਅਨੁਸਾਰ, ਹਾਦਸੇ ਕਾਰਨ ਜਹਾਜ਼ ਰਨਵੇਅ ‘ਤੇ ਰੁਕ ਗਿਆ, ਜਿਸ ਕਾਰਨ ਥੋੜ੍ਹੇ ਸਮੇਂ ਲਈ ਸੰਚਾਲਨ ਵਿੱਚ ਵਿਘਨ ਪਿਆ। ਹਾਲਾਂਕਿ, ਬਾਅਦ ਵਿੱਚ ਸਥਿਤੀ ਆਮ ਵਾਂਗ ਹੋ ਗਈ।
ਨੋਟ : – ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਹੋਰ ਪੜ੍ਹੋ