Maharashtra News: ਮਹਾਰਾਸ਼ਟਰ ਵਿੱਚ ਇੱਕ ਵਾਰ ਫਿਰ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਕਈ ਮੌਤਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਮਹਾਰਾਸ਼ਟਰ ਦੇ ਪਿੰਪਰੀ-ਚਿੰਚਵੜ ਦੇ ਦਾਪੋੜੀ ਅਤੇ ਫੁਗੇਵਾੜੀ ਇਲਾਕਿਆਂ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਪੁਣੇ ਦੇ ਕਾਲੇ ਪਡਲ ਇਲਾਕੇ ਵਿੱਚ ਤਿੰਨ ਅਤੇ ਹਡਪਸਰ ਖੇਤਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਨਾਲ ਪੀੜਤਾਂ ਦੀ ਕੁੱਲ ਗਿਣਤੀ 13 ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਜ਼ਹਿਰੀਲੀ ਅਤੇ ਸਪਰਿਟ ਵਾਲੀ ਸ਼ਰਾਬ ਯੋਗੇਸ਼ ਵਾਨਖੇੜੇ ਨਾਮ ਦੇ ਇੱਕ ਵਿਅਕਤੀ ਨੇ ਤਿਆਰ ਕੀਤੀ ਸੀ। ਇਹ ਪੁਣੇ ਅਤੇ ਪਿੰਪਰੀ-ਚਿੰਚਵੜ ਦੇ ਵੱਖ-ਵੱਖ ਇਲਾਕਿਆਂ ਵਿੱਚ ਵੇਚੀ ਗਈ ਸੀ।
ਉੱਥੇ ਹੀ ਦਾਪੋੜੀ ਅਤੇ ਫੁਗੇਵਾੜੀ, ਹਡਪਸਰ ਅਤੇ ਕਾਲੇ ਪਡਲ ਵਿੱਚ ਲੋਕਾਂ ਨੇ ਸ਼ਰਾਬ ਪੀਤੀ। ਸ਼ਰਾਬ ਪੀਣ ਤੋਂ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਹਾਲਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਦੇ ਮੂੰਹ ਵਿੱਚੋਂ ਝੱਗ ਆਉਣੀ ਸ਼ੁਰੂ ਹੋ ਗਈ। ਝੱਗ ਆਉਣ ਤੋਂ ਥੋੜੀ ਦੇਰ ਬਾਅਦ ਹੀ ਉਨ੍ਹਾਂ ਦੀ ਮੌਤ ਹੋ ਗਈ।
ਨੋਟ : – ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ।
ਹੋਰ ਪੜ੍ਹੋ