ਜ਼ਿਮਨੀ ਚੋਣ ਦਾ ਨਤੀਜਾ ਕਾਂਗਰਸ ਦੇ ਹੱਕ ’ਚ ਆਵੇਗਾ: ਰੰਧਾਵਾ

0
275


ਪੱਤਰ ਪ੍ਰੇਰਕ
ਪੱਖੋ ਕੈਂਚੀਆਂ, 20 ਜੂਨ

ਕਾਂਗਰਸ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਐੱਮਪੀ ਜਸਵੀਰ ਸਿੰਘ ਡਿੰਪਾ, ਵਿਧਾਇਕ ਵਰਿੰਦਰ ਸਿੰਘ ਪਾਹੜਾ, ਸਾਬਕਾ ਵਿਧਾਇਕ ਕੁਲਵੀਰ ਸਿੰਘ ਜ਼ੀਰਾ, ਕਮਲਜੀਤ ਸਿੰਘ ਬਰਾੜ ਅਤੇ ਕਾਂਗਰਸ ਪਾਰਟੀ ਦੀ ਤਰਜਮਾਨ ਅੰਮ੍ਰਿਤਾ ਗਿੱਲ ਨੇ ਅੱਜ ਪਿੰਡ ਚੀਮਾ ਵਿੱਚ ਪਾਰਟੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਸ੍ਰੀ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਭਗਵੰਤ ਮਾਨ ਖ਼ੁਦ ਨੂੰ ਦੇਸ਼ ਭਗਤ ਆਖਦੇ ਹਨ, ਪਰ ਉਨ੍ਹਾਂ ਸ਼ਹੀਦ ਭਗਤ ਸਿੰਘ ਦੀ ਭਾਣਜੀ ਨੂੰ ਮਿਲਣ ਤੋਂ ਸਾਫ ਇਨਕਾਰ ਕਰ ਦਿੱਤਾ, ਜਿਸ ਤੋਂ ਸਾਬਤ ਹੁੰਦਾ ਹੈ ਕਿ ਕੁਰਸੀ ਆਉਣ ਨਾਲ ਉਨ੍ਹਾਂ ਵਿੱਚ ਹੰਕਾਰ ਆ ਗਿਆ ਹੈ। ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਵਿੱਚ ਹੀ ਸੂਬਾ ਵਾਸੀਆਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ ਤੇ ਸੰਗਰੂਰ ਜ਼ਿਮਨੀ ਚੋਣ ਦੇ ਨਤੀਜੇ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਬਣਨਗੇ ਤੇ ਇਹ ਨਤੀਜੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਭੁਗਤਣਗੇ। ਆਗੂਆਂ ਨੇ ਲੋਕਾਂ ਨੂੰ ਪਾਰਟੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਮੇਲ ਸਿੰਘ ਮੌੜ ਸੀਨੀਅਰ ਆਗੂ, ਰਣਜੀਤ ਸਿੰਘ ਮੱਲੀ, ਗੁਰਜੀਤ ਸਿੰਘ, ਰਾਜਿੰਦਰਪਾਲ ਸਿੰਘ ਨੰਬਰਦਾਰ, ਤੇਗਵੀਰ ਸਿੰਘ ਧਾਲੀਵਾਲ ਸੀਨੀਅਰ ਯੂਥ ਆਗੂ, ਨਿਰਭੈ ਸਿੰਘ ਛੀਨੀਵਾਲ, ਗੁਰਵਿੰਦਰ ਸਿੰਘ ਸਾਬਕਾ ਸਰਪੰਚ, ਸਰਪੰਚ ਜਗਤਾਰ ਸਿੰਘ ਚੀਮਾ, ਲਖਵਿੰਦਰ ਸਿੰਘ ਦੁੱਲਾ ਪੰਚ, ਸਰਪੰਚ ਹਰਜਿੰਦਰ ਸਿੰਘ ਪੱਖੋਕੋ ਤੇ ਸਾਬਕਾ ਸਰਪੰਚ ਹਰਦਿਆਲ ਸਿੰਘ ਸਣੇ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।





News Source link

LEAVE A REPLY

Please enter your comment!
Please enter your name here