ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਨਿ ਹੋਏ ਦਿਲਚਸਪ ਮੁਕਾਬਲੇ

Must read


ਪੱਤਰ ਪ੍ਰੇਰਕ
ਪਟਿਆਲਾ, 29 ਸਤੰਬਰ
ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਚੌਥੇ ਦਨਿ ਦੀਆਂ ਖੇਡਾਂ ਵਿੱਚ ਵੱਖ ਵੱਖ ਉਮਰ ਵਰਗ (ਅੰਡਰ 14, ਅੰਡਰ 17, ਅੰਡਰ 21, ਅੰਡਰ 21-30, ਅੰਡਰ 31-40, ਅੰਡਰ 41-55, ਅੰਡਰ 56-65 ਅਤੇ ਅੰਡਰ 65 ਸਾਲ ਤੋਂ ਉਪਰ) ਦੇ ਖਿਡਾਰੀ ਅਤੇ ਖਿਡਾਰਨਾਂ ਨੇ 25 ਖੇਡਾਂ ਵਿੱਚ ਹਿੱਸਾ ਲਿਆ। ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਦੱਸਿਆ ਕਿ ਗੇਮ ਟੇਬਲ ਟੈਨਿਸ ਅੰਡਰ 14 ਲੜਕਿਆਂ ਵਿੱਚ ਸੱਤਪ੍ਰੀਤ ਨੇ ਪਹਿਲਾ, ਤੁਸ਼ਾਂਤ ਨੇ ਦੂਜਾ ਤੇ ਅਭਿਜੀਤ ਨੇ ਤੀਜਾ, ਫੁੱਟਬਾਲ ਅੰਡਰ 17 ਲੜਕੀਆਂ ਵਿੱਚ ਪਟਿਆਲਾ ਸ਼ਹਿਰੀ ਦੀ ਟੀਮ ਨੂੰ ਪਾਤੜਾਂ ਦੀ ਟੀਮ ਨੇ 3-0, ਭੁਨਰਹੇੜੀ ਨੇ ਸਮਾਣਾ ਦੀ ਟੀਮ ਨੂੰ 6-0 ਨਾਲ ਅਤੇ ਪਟਿਆਲਾ ਸ਼ਹਿਰੀ ਨੇ ਘਨੌਰ ਨੂੰ 5-4 ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ ਅੰਡਰ 14 ਲੜਕਿਆਂ ਵਿੱਚ ਪੀ.ਐਸ.ਪੀ.ਸੀ.ਐਲ ਪਟਿਆਲਾ ਨੇ ਪਹਿਲਾ ਸਥਾਨ, ਪੋਲੋ ਗਰਾਊਂਡ ਦੀ ਟੀਮ ਨੇ ਦੂਜਾ ਅਤੇ ਪੰਜਾਬੀ ਯੂਨੀਵਰਸਿਟੀ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ 17 ਲੜਕਿਆਂ ’ਚ ਪੀ.ਐਸ.ਪੀ.ਸੀ.ਐਲ ਪਟਿਆਲਾ ਨੇ ਪਹਿਲਾ, ਪੰਜਾਬੀ ਯੂਨੀਵਰਸਿਟੀ ਨੇ ਦੂਜਾ ਅਤੇ ਪੋਲੋ ਗਰਾਊਂਡ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ 21 ਲੜਕਿਆਂ ਵਿੱਚ ਸਮਾਣਾ ਦੀ ਟੀਮ ਰਾਜਪੁਰਾ ਨੂੰ 3-0 ਨਾਲ ਹਰਾ ਕੇ ਜੇਤੂ ਰਹੀ।

The post ਜ਼ਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਨਿ ਹੋਏ ਦਿਲਚਸਪ ਮੁਕਾਬਲੇ appeared first on punjabitribuneonline.com.



News Source link

- Advertisement -

More articles

- Advertisement -

Latest article