ਜਿਨਸੀ ਸ਼ੋਸ਼ਣ ਦਾ ਮਾਮਲਾ ਹੁਣ ਅਦਾਲਤ ’ਚ ਹੈ ਤੇ ਉਹ ਆਪਣਾ ਕੰਮ ਕਰੇਗੀ: ਬ੍ਰਿਜ ਭੂਸ਼ਨ

0
222


ਨਵੀਂ ਦਿੱਲੀ, 26 ਜੂਨ

ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਕਥਿਤ ਜਿਨਸੀ ਸ਼ੋਸ਼ਣ ਦਾ ਮਾਮਲਾ ਹੁਣ ਅਦਾਲਤ ਵਿੱਚ ਹੈ ਤੇ ਅਦਾਲਤ ਆਪਣਾ ਕੰਮ ਕਰੇਗੀ। ਉਨ੍ਹਾਂ ਦੱਸਿਆ, ‘ਮੈਂ ਇਸ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ ਕਿਉਂਕਿ ਇਹ ਹੁਣ ਮਾਮਲਾ ਅਦਾਲਤ ਵਿੱਚ ਹੈ ਅਤੇ ਅਦਾਲਤ ਆਪਣਾ ਕੰਮ ਕਰੇਗੀ।’ ਇਹ ਟਿੱਪਣੀ ਪ੍ਰਦਰਸ਼ਨਕਾਰੀ ਪਹਿਲਵਾਨਾਂ ਵੱਲੋਂ ਉਸ ਵਿਰੁੱਧ ਸੜਕਾਂ ’ਤੇ ਆਪਣਾ ਵਿਰੋਧ ਵਾਪਸ ਲੈਣ ਦਾ ਐਲਾਨ ਕਰਨ ਤੋਂ ਬਾਅਦ ਆਈ ਹੈ। ਭਲਵਾਨਾਂ ਨੇ ਕਿਹਾ ਹੈ ਕਿ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਤੇ ਬ੍ਰਿਜ ਭੂਸ਼ਨ ਖ਼ਿਲਾਫ਼ ਚਾਰਜਸ਼ੀਟ ਦਾਖਲ ਹੋ ਗਈ ਹੈ। ਇਸ ਲਈ ਉਸ ਖ਼ਿਲਾਫ਼ ਲੜਾਈ ਸੜਕਾਂ ਦੀ ਥਾਂ ਅਦਾਲਤ ’ਚ ਜਾਰੀ ਰਹੇਗੀ। 





News Source link