ਜਿਨਸੀ ਸ਼ੋਸ਼ਣ ਮਾਮਲਾ: ਸੰਦੀਪ ਸਿੰਘ ਅਦਾਲਤ ’ਚ ਪੇਸ਼

0
215


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 6 ਜਨਵਰੀ

ਹਰਿਆਣਾ ਦੇ ਕੈਬਨਿਟ ਮੰਤਰੀ ਸੰਦੀਪ ਸਿੰਘ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸੈਕਟਰ-43 ਦੀ ਜ਼ਿਲ੍ਹਾ ਅਦਾਲਤ ਵਿੱਚ ਅੱਜ ਪੇਸ਼ ਹੋਏ। ਅੱਜ ਦੀ ਸੁਣਵਾਈ ਦੌਰਾਨ ਸ਼ਿਕਾਇਤਕਰਤਾ ਮਹਿਲਾ ਕੋਚ ਦੇ ਵਕੀਲ ਦੀਪਾਂਸ਼ੂ ਬਾਂਸਲ ਨੇ ਉਕਤ ਮਾਮਲੇ ਦੀ ਸੁਣਵਾਈ ਰੋਜ਼ਾਨਾ ਕਰਨ ਦੀ ਮੰਗ ਕੀਤੀ, ਜਿਸ ਦਾ ਬਚਾਅ ਪੱਖ ਦੇ ਵਕੀਲ ਨੇ ਵਿਰੋਧ ਕੀਤਾ। ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 3 ਫਰਵਰੀ ’ਤੇ ਪਾ ਦਿੱਤੀ ਹੈ।



News Source link